ਰੇਲ ਰੋਕੋ ਪ੍ਰੋਗਰਾਮ ਦੀਆਂ ਤਿਆਰੀਆਂ ਨੇ ਜ਼ੋਰ ਫੜਿਆ : The Tribune India

ਰੇਲ ਰੋਕੋ ਪ੍ਰੋਗਰਾਮ ਦੀਆਂ ਤਿਆਰੀਆਂ ਨੇ ਜ਼ੋਰ ਫੜਿਆ

ਰੇਲ ਰੋਕੋ ਪ੍ਰੋਗਰਾਮ ਦੀਆਂ ਤਿਆਰੀਆਂ ਨੇ ਜ਼ੋਰ ਫੜਿਆ

ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 30 ਸਤੰਬਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਜਲੰਧਰ ਵੱਲੋਂ ਤਿੰਨ ਅਕਤੂਬਰ ਨੂੰ ਰੇਲਵੇ ਸਟੇਸ਼ਨ ਲੋਹੀਆਂ ਖਾਸ ਵਿੱਚ ਰੇਲਾਂ ਰੋਕ ਕੇ ਲਗਾਏ ਜਾ ਰਹੇ ਧਰਨੇ ਨੂੰ ਸਫ਼ਲ ਬਣਾਉਣ ਲਈ ਜੰਗੀ ਪੱਧਰ ’ਤੇ ਤਿਆਰੀਆਂ ਚੱਲ ਰਹੀਆਂ ਹਨ। ਜ਼ਿਲ੍ਹੇ ਅੰਦਰ ਚੱਲ ਰਹੀਆਂ ਤਿਆਰੀਆਂ ਦੀ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਖੁਦ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸਕੱਤਰ ਜਰਨੈਲ ਸਿੰਘ ਰਾਮੇ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਨੇ ਕਿਹਾ ਕਿ ਉਕਤ ਰੇਲ ਰੋਕੋ ਅੰਦੋਲਨ ਦੀ ਤਿਆਰੀ ਲਈ ਉਹ ਪਿੰਡਾਂ ਵਿਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਕਰਵਾ ਰਹੇ ਹਨ। ਉਨ੍ਹਾਂ ਕਿਹਾ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਐੱਮਐੱਸਪੀ ਦੀ ਸਰਕਾਰੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਵਾਉਣ, ਬਿਜਲੀ ਸੋਧ ਬਿੱਲ 2022 ਨੂੰ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਹੋਰ ਕਈ ਭਖਦੀਆਂ ਮੰਗਾਂ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸ ਦੀ ਤਿਆਰੀ ਲਈ ਜਗਦੀਸ਼ਪਾਲ ਸਿੰਘ, ਜੁਗਰਾਜ ਸਿੰਘ, ਰਾਜਿੰਦਰ ਸਿੰਘ, ਲਖਵੀਰ ਸਿੰਘ, ਗੁਰਮੁਖ ਸਿੰਘ ਆਦਿ ਲਗਾਤਾਰ ਕਿਸਾਨਾਂ ਨੂੰ ਲਾਮਬੰਦ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All