ਪੱਤਰ ਪ੍ਰੇਰਕ
ਫਿਲੌਰ, 8 ਜੁਲਾਈ
ਦਿਹਾਤੀ ਮਜ਼ਦੂਰ ਸਭਾ ਦੀ ਤਹਿਸੀਲ ਇਕਾਈ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਇੱਕ ਮੰਗ ਪੱਤਰ ਭੇਜਿਆ ਗਿਆ, ਜਿਸ ’ਚ ਮਜ਼ਦੂਰਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸਭਾ ਦੇ ਜ਼ਿਲ੍ਹਾ ਸਕੱਤਰ ਪਰਮਜੀਤ ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਅਦੇ ਕਰਦੀਆਂ ਰਹੀਆਂ ਅਤੇ ਮੁਕਰਦੀਆਂ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਾਧਨਹੀਣ ਪਰਿਵਾਰਾਂ ਨੂੰ ਬੱਝਵਾਂ ਰੁਜ਼ਗਾਰ ਦਿੱਤਾ ਜਾਵੇ ਅਤੇ ਰੁਜ਼ਗਾਰ ਨਾ ਦੇਣ ਦੀ ਸੂਰਤ ’ਚ ਪੰਜ ਹਜ਼ਾਰ ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਸੱਤ ਸੌ ਰੁਪਏ ਦਿਹਾੜੀ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਰੇਗਾ ਵਾਂਗ ਸ਼ਹਿਰੀ ਖੇਤਰ ਲਈ ਵੀ ਯੋਜਨਾ ਬਣਾਈ ਜਾਵੇ। ਇਸ ਮੌਕੇ ਤਹਿਸੀਲ ਪ੍ਰਧਾਨ ਜਰਨੈਲ ਫਿਲੌਰ, ਤਹਿਸੀਲ ਸਕੱਤਰ ਮੇਜਰ ਫਿਲੌਰ, ਅੰਮ੍ਰਿਤ ਲਾਲ ਨੰਗਲ, ਸੁੱਖ ਰਾਮ ਦੁਸਾਂਝ, ਰਾਮ ਨਾਥ ਦੁਸਾਂਝ, ਸੁਰਿੰਦਰ ਮੰਗਾ, ਜੀਤਾ ਸੰਗੋਵਾਲ, ਸਰਪੰਚ ਰਾਮ ਲੁਭਾਇਆ, ਸਰਪੰਚ ਰਾਜਿੰਦਰ ਕੁਮਾਰ, ਵਰਿੰਦਰ ਠੇਕੇਦਾਰ ਆਦਿ ਹਾਜ਼ਰ ਸਨ। ਇਸ ਮੌਕੇ ਐੱਸਡੀਐੱਮ ਦਫ਼ਤਰ ਨੂੰ ਮੰਗ ਪੱਤਰ ਸੌਂਪਿਆ ਗਿਆ।