ਪੇਂਡੂ ਮਜ਼ਦੂਰ ਯੂਨੀਅਨ ਨੇ ਡੀਐੱਸਪੀ ਦਫ਼ਤਰ ਘੇਰਿਆ

ਪੇਂਡੂ ਮਜ਼ਦੂਰ ਯੂਨੀਅਨ ਨੇ ਡੀਐੱਸਪੀ ਦਫ਼ਤਰ ਘੇਰਿਆ

ਪੇਂਡੂ ਮਜ਼ਦੂਰ ਯੂਨੀਅਨ ਦੇ ਵਰਕਰ ਸ਼ਾਹਕੋਟ ’ਚ ਮੁਜ਼ਾਹਰਾ ਕਰਦੇ ਹੋਏ।

ਗੁਰਮੀਤ ਸਿੰਘ ਖੋਸਲਾ

ਸ਼ਾਹਕੋਟ, 23 ਨਵੰਬਰ

ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਜ਼ਿਲ੍ਹਾ ਕਮੇਟੀ ਜਲੰਧਰ ਨੇ ਮਜ਼ਦੂਰ ਆਗੂਆਂ ਤੇ ਮਜ਼ਦੂਰਾਂ ਉੱਪਰ ਹਮਲਾ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਵਾਉਣ, ਮਗਨਰੇਗਾ ਮਜ਼ਦੂਰਾਂ ਨੂੰ ਸਾਲ ਭਰ ਦਾ ਕੰਮ ਦਿਵਾਉਣ, ਕੀਤੇ ਕੰਮ ਦਾ ਮਿਹਨਤਾਨਾ ਦਿਵਾਉਣ ਅਤੇ ਹਰ ਲੋੜਵੰਦ ਨੂੰ ਸਸਤੀ ਕਣਕ ਦਿਵਾਉਣ ਦੀ ਮੰਗ ਨੂੰ ਲੈ ਕੇ ਇੱਥੇ ਮੁਜ਼ਾਹਰਾ ਕਰ ਕੇ ਡੀ.ਐੱਸ.ਪੀ ਦਫ਼ਤਰ ਦਾ ਕਰੀਬ ਤਿੰਨ ਘੰਟੇ ਘਿਰਾਓ ਕੀਤਾ।

ਵੱਡੀ ਗਿਣਤੀ ਮਜ਼ਦੂਰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਇਕੱਠੇ ਹੋਣ ਤੋਂ ਉਪਰੰਤ ਕਸਬੇ ਵਿਚ ਦੀ ਮੁਜ਼ਾਹਰਾ ਕਰਦੇ ਹੋਏ ਡੀ.ਐੱਸ.ਪੀ ਦੇ ਦਫ਼ਤਰ ਪੁੱਜੇ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਆਦਿ ਨੇ ਕਿਹਾ ਕਿ ਮਗਨਰੇਗਾ ਦਾ ਰੁਜ਼ਗਾਰ ਸਿਆਸਤ ਤੇ ਭ੍ਰਿਸਟਾਚਾਰ ਦੀ ਭੇਟ ਚੜ੍ਹ ਗਿਆ ਹੈ। ਬਲਾਕ ਲੋਹੀਆਂ ਖ਼ਾਸ ਦੇ ਪਿੰਡ ਸਰਦਾਰਵਾਲਾ ਵਿਚ ਬੇਘਰਿਆਂ ਨੂੰ ਰਿਹਾਇਸੀ ਪਲਾਂਟ ਦਿਵਾਉਣ ਲਈ ਸੰਘਰਸ਼ ਕਰ ਰਹੇ ਆਗੂਆਂ ਤੇ ਮਜ਼ਦੂਰਾਂ ਉੱਪਰ ਹਮਲਾ ਕਰਨ ਵਾਲਿਆਂ ਉੱਪਰ ਸਿਆਸੀ ਸਰਪ੍ਰਸਤੀ ਹੋਣ ਕਾਰਨ ਪੁਲੀਸ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ।

ਐੱਸ.ਡੀ.ਐੱਮ ਤੇ ਡੀ.ਐੱਸ.ਪੀ ਸ਼ਾਹਕੋਟ ਤੇ ਐੱਸ.ਐੱਸ.ਪੀ ਜਲੰਧਰ (ਦਿਹਾਤੀ) ਵੱਲੋਂ ਪੁੱਜੇ ਡੀ.ਐੱਸ.ਪੀ ਸੁਰਿੰਦਰਪਾਲ ਸਿੰਘ ਨਾਲ ਹੋਈ ਮੀਟਿੰਗ ਵਿਚ ਪ੍ਰਸ਼ਾਸਨ ਵੱਲੋਂ ਹਫ਼ਤੇ ਦੇ ਅੰਦਰ-ਅੰਦਰ ਇਨਸਾਫ਼ ਦੇਣ ਦੇ ਭਰੋਸੇ ਤੋਂ ਬਾਅਦ ਘਿਰਾਓ ਖ਼ਤਮ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All