ਅਧਿਆਪਕਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

ਅਧਿਆਪਕਾਂ ਨੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ

ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਮੰਗ ਪੱਤਰ ਸੌਂਪਦੇ ਹੋਏ ਅਧਿਆਪਕ। -ਫ਼ੋਟੋ: ਗਿੱਲ

ਪੱਤਰ ਪ੍ਰੇਰਕ
ਫਿਲੌਰ, 29 ਜੂਨ

ਮੰਗਾਂ ਨਾ ਮੰਨੇ ਜਾਣ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੂੰ ਮਨਘੜਤ ਦੋਸ਼ ਸੂਚੀ ਜਾਰੀ ਕਰਨ ਦੇ ਵਿਰੋਧ ਵਿੱਚ ਅਧਿਆਪਕਾਂ ਨੇ ਅੱਜ ਹਲਕਾ ਨਕੋਦਰ ਦੇ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਕੁਲਦੀਪ ਵਾਲੀਆ ਬਿਲਗਾ ਨੇ ਕੀਤੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ ਨੇ ਅਧਿਆਪਕ ਮੰਗਾਂ ਬਾਰੇ ਰੌਸ਼ਨੀ ਪਾਈ। ਉਨ੍ਹਾਂ ਕਰੋਨਾ ਸੰਕਟਕਾਲ ਸਮੇਂ ਡਿਊਟੀਆਂ ਲਗਾਉਣ ਸਮੇਂ ਅਧਿਆਪਕਾਂ ਦੇ ਰੁਤਬੇ ਅਨੁਸਾਰ ਡਿਊਟੀ ਲਾਉਣ ਦੀ ਮੰਗ ਕੀਤੀ ਅਤੇ ਗੈਰ-ਵਿੱਦਿਅਕ ਡਿਊਟੀਆਂ ਰੱਦ ਕਰਨ, ਮੰਤਰੀਆਂ ਤੇ ਵਿਧਾਇਕਾਂ ਵੱਲੋਂ ਅਧਿਆਪਕ ਵਰਗ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਂਦੀਆਂ ਟਿੱਪਣੀਆ ਬੰਦ ਕਰਨ ਦੀ ਵੀ ਮੰਗ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ’ਤੇ ਗੌਰ ਨਾ ਕੀਤਾ ਗਿਆ ਤਾਂ ਸੜਕ ’ਤੇ ਉਤਰਨਗੇ। ਇਸ ਮੌਕੇ ਪਸਸਫ ਦੇ ਸੂਬਾ ਸਕੱਤਰ ਤੀਰਥ ਸਿੰਘ ਬਾਸੀ, ਬੂਟਾ ਰਾਮ ਅਕਲਪੁਰ ਸਰਬਜੀਤ ਢੇਸੀ, ਕੁਲਵੀਰ ਕੁਮਾਰ ਸਰੋਏ ਅਤੇ ਅਸ਼ੋਕ ਕੁਮਾਰ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਸ਼ਹਿਰ

View All