ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਫੂਕੀਆਂ : The Tribune India

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਫੂਕੀਆਂ

ਟੈਕਨੀਕਲ ਸਰਵਿਸਿਜ਼ ਯੂਨੀਅਨ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਫੂਕੀਆਂ

ਕਾਲੇ ਚੋਲੇ ਪਾ ਕੇ ਬਿਲ ਦੀਆਂ ਕਾਪੀਆਂ ਸਾੜਦੇ ਹੋਏ ਬਿਜਲੀ ਮੁਲਾਜ਼ਮ।-ਫੋਟੋ: ਮਿੰਟੂ

ਪੱਤਰ ਪ੍ਰੇਰਕ

ਚੇਤਨਪੁਰਾ, 8 ਅਗਸਤ 

ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਸੂਬਾ ਕਮੇਟੀ ਦੇ ਸੱਦੇ ’ਤੇ ਸਬ ਡਿਵੀਜ਼ਨ ਹਰਸਾ ਛੀਨਾ ਵਿੱਚ ਕੇਂਦਰ ਸਰਕਾਰ ਖਿਲਾਫ ਕਾਲੇ ਚੋਲੇ ਪਾ ਕੇ ਕਾਲੇ ਝੰਡੇ ਲਹਿਰਾ ਕੇ ਰੋਸ ਰੈਲੀ ਕਰਕੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਰੈਲੀ ਦੀ ਪ੍ਰਧਾਨਗੀ ਸਾਥੀ ਜੁਗਰਾਜ ਸਿੰਘ ਛੀਨਾ ਨੇ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2022 ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ , ਜਦੋਂ ਇਹ ਬਿੱਲ ਪਾਸ ਹੋਣ ਤੋਂ ਬਾਅਦ ਕਾਨੂੰਨੀ ਰੂਪ ਲਵੇਗਾ ਇਸ ਨਾਲ ਭਾਰਤ ਅੰਦਰ ਬਿਜਲੀ ਬੋਰਡ,ਬਿਜਲੀ ਕਾਰਪੋਰੇਸ਼ਨਾਂ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾਣਗੇੇ। ਇਸ ਨਾਲ ਬਿਜਲੀ ਮਹਿੰਗੀ ਹੋ ਜਾਵੇਗੀ। ਆਗੂਆਂ ਨੇ ਕੇਂਦਰ ਸਰਕਾਰ ਦੇ ਫੈਸਲੇ ਖ਼ਿਲਾਫ਼ ਆਮ ਲੋਕਾਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ। 

ਬਿਜਲੀ ਮੁਲਾਜ਼ਮਾਂ ਵੱਲੋਂ ਨਵੇਂ ਬਿਜਲੀ ਬਿੱਲ ਖ਼ਿਲਾਫ਼ ਰੋਸ ਰੈਲੀਆਂ

ਕਾਹਨੂੰਵਾਨ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਬਿਜਲੀ ਐਕਟ ਸਬੰਧੀ ਪਾਰਲੀਮੈਂਟ ਵਿੱਚ ਪੇਸ਼ ਕੀਤੇ ਗਏ ਬਿੱਲ ਦੇ ਵਿਰੋਧ ਵਿੱਚ ਬਿਜਲੀ ਮੁਲਾਜ਼ਮਾਂ ਨੇ ਕਾਹਨੂੰਵਾਨ ਸਬ ਡਿਵੀਜ਼ਨ ਵਿੱਚ ਰੋਸ ਰੈਲੀ ਕੀਤੀ। ਇਹ ਰੋਸ ਰੈਲੀ ਕਰਮਚਾਰੀ ਦਲ ਅਤੇ ਭੋਗਲ ਗਰੁੱਪ ਦੀ ਸਾਂਝੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਅਮੋਲਕ ਸਿੰਘ, ਸੁਰਿੰਦਰ ਸਿੰਘ, ਦਲਵਿੰਦਰ ਸਿੰਘ ਗੋਲਡੀ, ਅਸ਼ਵਨੀ ਕੁਮਾਰ, ਪ੍ਰੇਮ ਮਸੀਹ, ਪਲਵਿੰਦਰ ਕੌਰ, ਰਤਨ ਸਿੰਘ ਨਿਰਦੇਵ ਸਿੰਘ ਹਾਜ਼ਰ ਸਨ। 

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਨੈਸ਼ਨਲ ਕੋ-ਆਰਡੀਨੇਟਰ ਕਮੇਟੀ ਵਰਕਸ ਅਤੇ ਇੰਜੀਨੀਅਰ ਦੇ ਸੱਦੇ ’ਤੇ ਅੱਜ ਸ਼ਹਿਰੀ ਮੰਡਲ ਹੁਸ਼ਿਆਰਪੁਰ ਦੇ ਦਫ਼ਤਰ ਸਾਹਮਣੇ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ’ਚ ਰੋਸ ਰੈਲੀ ਕੀਤੀ ਗਈ। ਇਸ ਵਿਚ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਹਿੱਸਾ ਲਿਆ। ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਮੋਦੀ ਸਰਕਾਰ ਵੱਲੋਂ ਸੰਸਦ ਵਿਚ ਪੇਸ਼ ਕੀਤੇ ਜਾ ਰਹੇ ਬਿਜਲੀ ਸੋਧ ਬਿੱਲ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਜੇ ਇਹ ਬਿਜਲੀ ਸੋਧ ਬਿੱਲ-2022 ਪੇਸ਼ ਕੀਤਾ ਗਿਆ ਤਾਂ ਕੇਂਦਰ ਸਰਕਾਰ ਨੂੰ ਮੁਲਾਜ਼ਮਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਬਿਜਲੀ ਬੋਰਡ ਨੂੰ ਨਿੱਜੀ ਕੰਪਨੀਆਂ ਕੋਲ ਵੇਚ ਕੇ ਮੁਨਾਫ਼ਾ ਕਮਾਉਣਾ ਚਾਹੁੰਦੀ ਹੈ ਜਦੋਂਕਿ ਅਜਿਹਾ ਹੋਣ ਨਾਲ ਬਿਜਲੀ ਬੋਰਡ ਫ਼ੇਲ੍ਹ ਹੋ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਜਲੀ ਮੁਲਾਜ਼ਮ ਮੋਦੀ ਸਰਕਾਰ ਦੇ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ। ਰੈਲੀ ਵਿਚ ਹੋਰਨਾਂ ਤੋਂ ਇਲਾਵਾ ਖੁਸ਼ੀ ਰਾਮ, ਮਹਿੰਦਰ ਸਿੰਘ, ਇੰਜ. ਹਰਿੰਦਰ ਗਿੱਲ, ਰਾਜੇਸ਼ ਆਨੰਦ, ਜਸਵਿੰਦਰ ਸਿੰਘ, ਕ੍ਰਿਸ਼ਨ ਲਾਲ, ਅਜੀਤ ਪਾਲ, ਪਰਮਿੰਦਰ ਸਿੰਘ, ਸਤਪਾਲ ਕਪੂਰ ਆਦਿ ਸ਼ਾਮਿਲ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All