ਭਗਵਾਨ ਦਾਸ ਸੰਦਲ
ਦਸੂਹਾ, 28 ਦਸੰਬਰ
ਇੱਥੇ ਕਸਬਾ ਘੋਗਰਾ ਵਿੱਚ ਲੰਘੀ ਰਾਤ ਚੋਰਾਂ ਨੇ ਪੰਜਾਬ ਐਂਡ ਸਿੰਧ ਬੈਂਕ ਦੀ ਕੰਧ ’ਚ ਪਾੜ ਪਾ ਦਿੱਤਾ।
ਬੈਂਕ ਦੇ ਮੈਨੇਜਰ ਵਿਜੈਇੰਦਰ ਸਿੰਘ ਨੇ ਦੱਸਿਆ ਉਨ੍ਹਾਂ ਨੂੰ ਸੇਵਰੇ ਫੋਨ ਰਾਹੀਂ ਸੂਚਨਾ ਮਿਲੀ ਕਿ ਬੈਂਕ ਦੇ ਪਿਛਲੇ ਪਾਸੇ ਕੰਧ ’ਚ ਪਾੜ ਪਿਆ ਹੋਇਆ ਹੈ। ਜਦੋਂ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਦੇਖਿਆ ਤਾਂ ਬੈਂਕ ਅੰਦਰ ਰਿਕਾਰਡ ਨਾਲ ਛੇੜਛਾੜ ਕੀਤੀ ਹੋਈ ਸੀ ਪਰ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ ਗਈ। ਡੀਐੱਸਪੀ ਦਸੂਹਾ ਮਨੀਸ਼ ਸ਼ਰਮਾ ਤੇ ਕਾਰਜਕਾਰੀ ਥਾਣਾ ਮੁਖੀ ਮਲਕੀਤ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਮੌਕੇ ਦਾ ਜਾਇਜ਼ਾ ਲਿਆ। ਡੀਐੱਸਪੀ ਸ੍ਰੀ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।