ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਮਈ
ਫੋਕਲ ਪੁਆਇੰਟ ਦੇ ਨਾਲ ਲਗਦੇ ਰੰਧਾਵਾ ਮਸੰਦਾਂ ਪਿੰਡ ਵਿੱਚ ਫੈਕਟਰੀ ਦੇ ਅੰਦਰ ਲੱਗੇ ਟਰਾਂਸਫਾਰਮਰ ਨੂੰ ਅੱਗ ਲੱਗ ਗਈ। ਫੈਕਟਰੀ ਦੇ ਮਾਲਕ ਨੇ ਦੱਸਿਆ ਕਿ ਟਰਾਂਸਫਾਰਮਰ ਨੂੰ ਅੱਗ ਲੱਗਣ ਨਾਲ ਇਕਦਮ ਧਮਾਕਾ ਹੋਇਆ। ਜਦੋਂ ਉਹ ਆਵਾਜ਼ ਸੁਣ ਕੇ ਬਾਹਰ ਆਏ ਤਾਂ ਦੇਖਿਆ ਕਿ ਟਰਾਂਸਫਾਰਮਰ ਨੂੰ ਅੱਗ ਲੱਗੀ ਹੋਈ ਸੀ। ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਿਸ ਕਾਰਨ ਅੱਗ ’ਤੇ ਕਾਬੂ ਪਾ ਲਿਆ ਗਿਆ।
ਦੂਜੀ ਘਟਨਾ ਵਿਚ ਜਲੰਧਰ-ਪਠਾਨਕੋਟ ਰੋਡ ’ਤੇ ਪੰਜਾਬੀ ਬਾਗ ਇਲਾਕੇ ਵਿੱਚ ਬਿੱਗ ਡੈਡੀ ਮੋਡੀਫਾਈਡ ਵਰਕਸ਼ਾਪ ਦੇ ਸਾਹਮਣੇ ਵਾਲੇ ਪਲਾਟ ’ਚ ਖੜ੍ਹੀਆਂ ਕਾਰਾਂ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੂੰ ਅੱਗ ’ਤੇ ਕਾਬੂ ਪਾਉਣ ਲਈ ਭਾਰੀ ਮੁਸ਼ੱਕਤ ਕਰਨੀ ਪਈ।