ਤਿਰੰਗਾ ਯਾਤਰਾ ਕੱਢੀ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਸਪੋਟਰਸ ਸੈੱਲ ਵੱਲੋਂ ਸੈੱਲ ਦੇ ਸੂਬਾ ਪ੍ਰਧਾਨ ਡਾ. ਰਮਨ ਘਈ ਦੀ ਦੇਖ-ਰੇਖ ਹੇਠ ਸਥਾਨਕ ਗ੍ਰੀਨ ਵਿਊ ਪਾਰਕ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ ਗਈ। ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਇਸ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਇਸ ਯਾਤਰਾ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਅਵਿਨਾਸ਼ ਰਾਏ ਨੇ ਕਿਹਾ ਕਿ ਘਰ-ਘਰ ਤਿਰੰਗਾ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਡਾ. ਘਈ ਨੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਨੌਜਵਾਨਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ।
ਪਠਾਨਕੋਟ (ਪੱਤਰ ਪ੍ਰੇਰਕ): ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਵੱਲੋਂ ਪ੍ਰਦੇਸ਼ ਪ੍ਰਧਾਨ ਸੁਰਿੰਦਰ ਮਨਹਾਸ ਦੀ ਅਗਵਾਈ ਵਿੱਚ ਤਿਰੰਗਾ ਯਾਤਰਾ ਕੱਢੀ ਗਈ। ਇਹ ਤਿਰੰਗਾ ਯਾਤਰਾ ਕਮਿਊਨਿਟੀ ਹਾਲ ਸੁਜਾਨਪੁਰ ਤੋਂ ਸ਼ੁਰੂ ਹੋ ਕੇ ਸੁਜਾਨਪੁਰ ਦੇ ਮੇਨ ਬਾਜ਼ਾਰ, ਮਹਾਜਨ ਹਾਲ ਚੌਕ, ਵਿਸ਼ਵਕਰਮਾ ਮੰਦਰ ਚੌਕ, ਸਬਜੀ ਮੰਡੀ, ਕੈਨਾਲ ਰੋਡ, ਟੈਂਪੂ ਸਟੈਂਡ ਤੋਂ ਹੁੰਦੇ ਹੋਏ ਵਾਪਸ ਕਮਿਊਨਿਟੀ ਹਾਲ ਵਿੱਚ ਪੁੱਜ ਕੇ ਸਮਾਪਤ ਹੋਈ।