ਔਰਤ ਨੇ ਆਤਮ-ਹੱਤਿਆ ਕੀਤੀ
ਇੱਥੋਂ ਦੇ ਪ੍ਰਿਥਵੀ ਨਗਰ ਵਿੱਚ ਔਰਤ ਨੇ ਫਾਹਾ ਲੈ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਔਰਤ ਦੀ ਮਾਂ ਸਵਰਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਮਨਪ੍ਰੀਤ ਦਾ ਵਿਆਹ 10...
Advertisement
ਇੱਥੋਂ ਦੇ ਪ੍ਰਿਥਵੀ ਨਗਰ ਵਿੱਚ ਔਰਤ ਨੇ ਫਾਹਾ ਲੈ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਮਨਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਔਰਤ ਦੀ ਮਾਂ ਸਵਰਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਮਨਪ੍ਰੀਤ ਦਾ ਵਿਆਹ 10 ਸਾਲ ਪਹਿਲਾਂ ਪ੍ਰਿਥਵੀ ਨਗਰ ਵਿੱਚ ਹੈਪੀ ਨਾਲ ਹੋਇਆ ਸੀ। ਉਸ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਪਤੀ ਵੱਲੋਂ ਮਨਪ੍ਰੀਤ ਦੀ ਕੁੱਟਮਾਰ ਕੀਤੀ ਜਾਣ ਲੱਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਪਰਿਵਾਰਿਕ ਤੌਰ ’ਤੇ ਸਮਝੌਤਾ ਵੀ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਪੁੱਤਰੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਪੁਲੀਸ ਨੇ ਮ੍ਰਿਤਕ ਔਰਤ ਦੀ ਮਾਂ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀ ਹੈ।
Advertisement
Advertisement
×

