ਫਗਵਾੜਾ: ਇਥੋਂ ਦੇ ਮੁਹੱਲਾ ਜੋਗਿੰਦਰ ਨਗਰ ਵਿਖੇ ਚੋਰਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਲੱਖ ਰੁਪਏ ਤੋਂ ਵੱਧ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ। ਘਟਨਾ ਸਬੰਧੀ ਜਾਣਕਾਰੀ ਦਿੰਦਿਆ ਸੌਰਵ ਅਰੋੜਾ ਨੇ ਦੱਸਿਆ ਕਿ ਉਹ ਕੱਲ੍ਹ ਅੰਮ੍ਰਿਤਸਰ ਗਏ ਸਨ ਤੇ ਅੱਜ ਜਦੋਂ ਵਾਪਸ ਆਏ ਤੇ ਦੇਖਿਆ ਕਿ ਘਰ ਦਾ ਸਾਮਾਨ ਖਿਲਰਿਆ ਹੋਇਆ ਸੀ ਤੇ ਅੰਦਰੋਂ 10-15 ਹਜ਼ਾਰ ਰੁਪਏ ਦੀ ਨਕਦੀ, ਸੋਨੇ ਦੇ ਗਹਿਣੇ ਤੇ ਹੋਰ ਸਾਮਾਨ ਚੋਰੀ ਸੀ ਜਿਸ ਨਾਲ ਉਨ੍ਹਾਂ ਦਾ ਕਰੀਬ ਇੱਕ ਲੱਖ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਘਟਨਾ ਸਬੰਧੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਹੈ। -ਪੱਤਰ ਪ੍ਰੇਰਕ