DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨਾਂ ਬਾਰੇ ਅਫ਼ਵਾਹਾਂ ’ਚ ਸੱਚਾਈ ਨਹੀਂ: ਡੀ ਜੀ ਪੀ

ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦਾ ਐਲਾਨ; ਪੰਜ ਜ਼ਿਲ੍ਹਿਆਂ ਦੇ ਅਫਸਰਾਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਬਟਾਲਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀ ਜੀ ਪੀ ਗੌਰਵ ਯਾਦਵ।
Advertisement

ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਇੱਥੇ ਪੁਲੀਸ ਅਧਿਕਾਰੀਆਂ ਅਤੇ ਪੰਜ ਜ਼ਿਲ੍ਹਿਆਂ ਦੇ ਐੱਸ ਐੱਸ ਪੀਜ਼ ਨਾਲ ਮੀਟਿੰਗ ਕਰ ਕੇ ਗੈਂਗਸਟਰਾਂ ਖ਼ਿਲਾਫ਼ ਵਿੱਢੀ ‘ਪ੍ਰਹਾਰ’ ਮੁਹਿੰਮ ਦੀ ਸਮੀਖਿਆ ਕੀਤੀ ਅਤੇ ਅਗਲੇਰੀ ਰਣਨੀਤੀ ਤਿਆਰ ਕੀਤੀ। ਇਸ ਮੀਟਿੰਗ ’ਚ ਏ ਡੀ ਜੀ ਪੀ (ਏ ਜੀ ਟੀ ਐੱਫ), ਏ ਡੀ ਜੀ ਪੀ (ਕਾਊਂਟਰ ਇਟੈਲੀਜੈਂਸ) ਬਾਰਡਰ ਰੇਂਜ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਰੇਂਜ ਦੇ ਡੀ ਆਈ ਜੀ, ਸੀ ਪੀ ਅੰਮ੍ਰਿਤਸਰ ਅਤੇ ਬਟਾਲਾ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਪੁਲੀਸ ਮੁਖੀ ਹਾਜ਼ਰ ਸਨ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਪਸ਼ਟ ਕੀਤਾ ਕਿ ਲੰਘੇ ਦਿਨ ਤੋਂ ਸੋਸ਼ਲ ਮੀਡੀਆ ’ਤੇ ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ ਕੁਝ ਅਫ਼ਵਾਹਾਂ ਚੱਲ ਰਹੀਆਂ, ਉਹ ਸਰਾਸਰ ਗ਼ਲਤ ਹਨ ਪਰ ਨਸ਼ਿਆਂ ਨਾਲ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਤਸਕਰਾਂ ਅਤੇ ਗੈਂਗਸਟਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਲੋਕਾਂ ਦੀ ਪੰਜਾਬ ’ਚ ਕੋਈ ਥਾਂ ਨਹੀਂ ਹੈ। ਡੀ ਜੀ ਪੀ ਯਾਦਵ ਨੇ ਬਟਾਲਾ ਜ਼ਿਲ੍ਹੇ ਦੇ ਮੁਖੀਆਂ ਨਾਲ ਵੱਖਰੀ ਮੀਟਿੰਗ ਕਰ ਕੇ ਇੱਥੇ ਹੋ ਰਹੇ ਅਪਰਾਧ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਆਦੇਸ਼ ਦਿੱਤੇ। ਸ੍ਰੀ ਯਾਦਵ ਨੇ ਦੱਸਿਆ ਕਿ, ਪੰਜਾਬ ਪੁਲੀਸ ਨੇ ਗੈਂਗਸਟਰਾਂ ਵਿਰੁੱੱਧ 20 ਜਨਵਰੀ ਤੋਂ ‘ਪ੍ਰਹਾਰ’ ਨਾਮ ਦੀ ਮੁਹਿੰਮ ਵਿੱਢੀ ਹੈ ਅਤੇ ਪੰਜਾਬ ਪੁਲੀਸ ਨੇ ਹੁਣ ਤੱਕ 12275 ਥਾਵਾਂ ’ਤੇ ਛਾਪੇ ਮਾਰ ਕੇ 8671 ਮਸ਼ਕੂਕਾਂ ਨੂੰ ਹਿਰਾਸਤ ’ਚ ਲਿਆ ਹੈ। ਉਨ੍ਹਾਂ ਗੈਂਗਸਟਰਾਂ ਨੂੰ ਅਪੀਲ ਕੀਤੀ ਕਿ ਜੋ ਪੁਲੀਸ ਅੱਗੇ ਆਤਮ-ਸਮਰਪਣ ਕਰੇਗਾ, ਉਸ ਨਾਲ ਪੁਲੀਸ ਨਰਮੀ ਨਾਲ ਪੇਸ਼ ਆਵੇਗੀ। ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ’ਚ ਬੈਠੇ 60 ਗੈਂਗਸਟਰਾਂ ਦੀ ਹੁਣ ਤੱਕ ਸ਼ਨਾਖ਼ਤ ਕੀਤੀ ਗਈ ਹੈ। ਇਨ੍ਹਾਂ ਨੂੰ ਕਾਨੂੰਨ ਆਨੁਸਾਰ ਪੰਜਾਬ ਲਿਆਉਣ ਲਈ ਪ੍ਰਕਿਰਿਆ ਤੇਜ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੀ ਆਈ ਐੱਸ ਆਈ ਪੰਜਾਬ ਦੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਕਾਰਵਾਈ ਦਾ ਹਿੱਸਾ ਬਣਨ ਅਤੇ ਪੁਲੀਸ ਵੱਲੋਂ ਦਿੱਤੇ ਨੰਬਰਾਂ ’ਤੇ ਜਾਣਕਾਰੀ ਦੇਣ।

Advertisement
Advertisement
×