ਪੱਤਰ ਪ੍ਰੇਰਕ
ਮੁਕੇਰੀਆਂ, 15 ਜੁਲਾਈ
ਸੀਸੀਟੀਵੀ ਕੈਮਰਿਆਂ ਦੇ ਮਾਮਲੇ ਵਿੱਚ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੈਮਰਿਆਂ ਦੀ ਮੁਰੰਮਤ ਲਈ ਰੱਖੇ 8.32 ਲੱਖ ਰੁਪਏ ਖ਼ਰਚ ਨਹੀਂ ਕੀਤੇ ਗਏ, ਕੇਵਲ ਇਹ ਮਤੇ ਪ੍ਰਵਾਨ ਕੀਤੇ ਗਏ ਸਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਇਹ ਮਾਮਲਾ ਸ਼ਹਿਰ ਦੀਆਂ ਅਕਾਲੀ ਤੇ ਭਾਜਪਾ ਦੀਆਂ ਮਹਿਲਾ ਕੌਂਸਲਰਾਂ ਨੇ ਨਗਰ ਕੌਂਸਲ ਦੀ ਮੀਟਿੰਗ ਵਿੱਚ ਉਠਾਉਂਦਿਆਂ ਸੀਸੀਟੀਵੀ ਕੈਮਰਿਆਂ ਵਿੱਚ ਭ੍ਰਿਸ਼ਟਾਚਾਰ ਹੋਣ ਦੇ ਦੋਸ਼ ਲਗਾਏ ਸਨ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਿਜੇ ਸਾਗਰ ਮਹਿਤਾ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਕਰੀਬ ਡੇਢ ਸਾਲ ਪਹਿਲਾਂ ਸ਼ਹਿਰ ਅੰਦਰ 24.79 ਲੱਖ ਦੀ ਲਾਗਤ ਨਾਲ 44 ਸੀਸੀਟੀਵੀ ਕੈਮਰੇ ਲਗਾਏ ਸਨ। ਉਨ੍ਹਾਂ ਦੱਸਿਆ ਕਿ ਕੈਮਰਿਆਂ ਦੀ ਮੁਰੰਮਤ ਲਈ ਪੰਜ ਲੱਖ ਅਤੇ 3.32 ਲੱਖ ਰੁਪਏ ਦੇ ਦੋ ਮਤੇ ਪਾਸ ਕੀਤੀ ਗਏ ਪਰ ਕੋਈ ਖ਼ਰਚ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਦੀਆਂ ਮਹਿਲਾਂ ਕੌਂਸਲਰਾਂ ਨੇ ਲੋਕਾਂ ਨੂੰ ਗੁਮਰਾਹ ਕਰਨ ਦਾ ਯਤਨ ਕੀਤਾ ਹੈ।