ਵਾਰ-ਵਾਰ ਟੁੱਟਣ ਵਾਲੀ ਸੜਕ ਦਾ ਹੋਵੇਗਾ ਹੱਲ: Dr. Ravjot Singh
ਹਰਿਆਣਾ-ਜਨੌੜੀ ਰਸਤੇ ’ਤੇ 400 ਮੀਟਰ ਲੰਬੀ ਆਰ ਸੀ ਸੀ ਸੜਕ ਦਾ ਨਿਰਮਾਣ ਸ਼ੁਰੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਪਹਿਲ ਸਦਕਾ ਹਰਿਆਣਾ ਤੋਂ ਜਨੌੜੀ ਜਾਣ ਵਾਲੀ ਸੜਕ ਦੇ ਉਸ ਹਿੱਸੇ ਦਾ ਸਥਾਈ ਹੱਲ ਕੀਤਾ ਜਾ ਰਿਹਾ ਹੈ ਜੋ ਵਾਰ-ਵਾਰ ਟੁੱਟਣ ਕਾਰਨ ਹਲਕਾ ਵਾਸੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਸੀ। ਲੋਕਾਂ ਦੀ ਇਸ ਲੰਬੇ ਸਮੇਂ ਤੋਂ ਚਲੀ ਆ ਰਹੀ ਸਮੱਸਿਆ ਨੂੰ ਦੇਖਦੇ ਹੋਏ ਇਥੇ ਹੁਣ 400 ਮੀਟਰ ਲੰਬੀ ਅਤੇ 9 ਇੰਚ ਮੋਟੀ ਆਰ ਸੀ ਸੀ ਸੜਕ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮਜ਼ਬੂਤ ਸੜਕ ਦੇ ਨਿਰਮਾਣ ਨਾਲ ਰਾਹਗੀਰਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਸੜਕ ਦੇ ਵਾਰ-ਵਾਰ ਟੁੱਟਣ ਦੀ ਸਮੱਸਿਆ ਖਤਮ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲਕਦਮੀ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੜਕ ਖਰਾਬ ਹੋਣ ਕਾਰਨ ਸਥਾਨਕ ਲੋਕਾਂ, ਕਿਸਾਨਾਂ ਅਤੇ ਵਾਹਨਾਂ ਨੂੰ ਆਵਾਜਾਈ ਵਿੱਚ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਆਰ ਸੀ ਸੀ ਸੜਕ ਬਣਨ ਨਾਲ ਇਹ ਰਸਤਾ ਵੱਧ ਮਜ਼ਬੂਤ ਅਤੇ ਸੁਰੱਖਿਅਤ ਬਣੇਗਾ, ਜਿਸ ਨਾਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ। ਡਾ. ਰਵਜੋਤ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰੀ ਹਲਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਜ਼ਰੂਰਤਾਂ ਦੇ ਅਨੁਸਾਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਤਾਂ ਜੋ ਹਰ ਹਲਕੇ ਵਿਚ ਸਹੂਲਤਾਂ ਦਾ ਵਿਸਥਾਰ ਹੋ ਸਕੇ।

