ਅਕਾਲੀ ਦਲ ਦੀ ਮਾੜੀ ਹਾਲਤ ਬਾਰੇ ਸਵਾਲ ਪੁੱਛਣ ਵਾਲਿਆਂ ਨੂੰ ਅਣਗੌਲਿਆ ਜਾਂਦੈ: ਜਗੀਰ ਕੌਰ : The Tribune India

ਅਕਾਲੀ ਦਲ ਦੀ ਮਾੜੀ ਹਾਲਤ ਬਾਰੇ ਸਵਾਲ ਪੁੱਛਣ ਵਾਲਿਆਂ ਨੂੰ ਅਣਗੌਲਿਆ ਜਾਂਦੈ: ਜਗੀਰ ਕੌਰ

ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕਰ ਕੇ ਕੀਤਾ ਸ਼ਕਤੀ ਪ੍ਰਦਰਸ਼ਨ; ਬਾਦਲਾਂ ’ਤੇ ਵਰ੍ਹੇ ਬੀਬੀ ਜਗੀਰ ਕੌਰ; ਸਵਾਂਗ ਰਚਣ ਦੇ ਮਾਮਲੇ ’ਚ ਡੇਰਾ ਮੁਖੀ ਨੂੰ ਛੱਡਣ ’ਤੇ ਚੁੱਕੇ ਸਵਾਲ

ਅਕਾਲੀ ਦਲ ਦੀ ਮਾੜੀ ਹਾਲਤ ਬਾਰੇ ਸਵਾਲ ਪੁੱਛਣ ਵਾਲਿਆਂ ਨੂੰ ਅਣਗੌਲਿਆ ਜਾਂਦੈ: ਜਗੀਰ ਕੌਰ

ਭੁਲੱਥ ਵਿੱਚ ਵਰਕਰਾਂ ਦੀ ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਤੇ ਹੋਰ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ

ਜਲੰਧਰ, 6 ਦਸੰਬਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਤੇ ਬਾਦਲਾਂ ’ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਪੰਥ ਨੂੰ ਦੱਸਣ ਕਿ ਉਨ੍ਹਾਂ ਨੇ 2007 ਵਿਚ ਡੇਰਾ ਸਿਰਸਾ ਮੁਖੀ ਨੂੰ ਸਵਾਂਗ ਰਚਣ ਦੇ ਮਾਮਲੇ ਵਿੱਚ ਕਿਉਂ ਛੱਡਿਆ? ਉਨ੍ਹਾਂ ਅੱਗੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਏਨੀ ਪਤਲੀ ਹੋ ਗਈ ਹੈ ਕਿ ਕੋਈ ਵੀ ਅਕਾਲੀ ਆਗੂ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ ’ਤੇ ਚੋਣ ਲੜਨ ਲਈ ਤਿਆਰ ਨਹੀਂ ਹੈ ਤੇ ਪਾਰਟੀ ਆਗੂ ਮੰਨ ਰਹੇ ਹਨ ਚੋਣਾਂ ਦੌਰਾਨ ਬਾਦਲਾਂ ਦੇ ਨਾਂਅ ’ਤੇ ਵੋਟਾਂ ਨਹੀਂ ਪੈਣਗੀਆਂ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਇੱਕ ਪਰਿਵਾਰ ਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿੱਚ ਅਕਾਲੀ ਦਲ ’ਤੇ ਨਸ਼ੇ ਫੈਲਾਉਣ ਦੇ ਦੋਸ਼ ਲੱਗੇ। ਉਨ੍ਹਾਂ ਆਖਿਆ ਕਿ ਜਦੋਂ ਪਾਰਟੀ ’ਤੇ ਡੇਰਾ ਮੁਖੀ ਨੂੰ ਮੁਆਫੀ ਦੇਣ ਦੇ ਦੋਸ਼ ਲੱਗੇ ਤਾਂ ਪਾਰਟੀ ਨੇ ਲੋਕਾਂ ਦੇ ਸ਼ੰਕੇ ਦੂਰ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ (ਸੁਖਬੀਰ ਬਾਦਲ) ਨੂੰ ਸਲਾਹ ਵੀ ਦਿੱਤੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਜਾਣ ਅਤੇ ਆਪਣੀਆਂ ਗ਼ਲਤੀਆਂ ਮੰਨ ਲੈਣ। ਉਨ੍ਹਾਂ ਇਹ ਵੀ ਕਿਹਾ ਬਾਦਲ ਨਾਨਕਸ਼ਾਹੀ ਕਲੈਡੰਰ ਲਾਗੂ ਕਰਨ ਤੋਂ ਰੋਕਦੇ ਰਹੇ ਸਨ। ਸੀਨੀਅਰ ਅਕਾਲੀ ਆਗੂ ਜਗਮੀਤ ਸਿੰਘ ਬਰਾੜ ਨੇ ਵੀ ਇਸ ਮੀਟਿੰਗ ਨੂੰ ਸੰਬੋਧਨ ਕੀਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲ ਦਲ ਨੂੰ ਹਾਸ਼ੀਏ ’ਤੇ ਧੱਕ ਦਿੱਤਾ ਗਿਆ ਹੈ ਅਤੇ ਜਦੋਂ ਅਕਾਲੀ ਆਗੂ ਸਵਾਲ ਉਠਾਉਂਦੇ ਸਨ ਤਾਂ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਸੁਖਬੀਰ ਦੀ ਭੈਣ ਪ੍ਰਨੀਤ ਕੌਰ ਉਨ੍ਹਾਂ ਨੂੰ ਮਿਲਣ ਲਈ ਬੇਗੋਵਾਲ ਆਏ ਸਨ ਅਤੇ ਉਨ੍ਹਾਂ ਕਿਹਾ ਕਿ ਉਨ੍ਹਾਂ (ਬੀਬੀ) ਨੂੰ ਪਾਰਟੀ ਵਿੱਚੋਂ ਕੱਢ ਕੇ ਸੁਖਬੀਰ ਨੇ ਗ਼ਲਤ ਕੀਤਾ ਹੈ। ਇਸ ਨਾਲ ਪਾਰਟੀ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ 80 ਫੀਸਦੀ ਨੇਤਾ ਅੰਦਰੂਨੀ ਤੌਰ ’ਤੇ ਉਸ ਨਾਲ ਸਹਿਮਤ ਹਨ ਅਤੇ ਉਹ ਖੁਸ਼ ਹਨ ਕਿ ਉਸ ਨੇ ਬਾਦਲਾਂ ਨੂੰ ਚੁਣੌਤੀ ਦਿੱਤੀ ਹੈ।

ਜਗਮੀਤ ਬਰਾੜ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇੱਕ ਪੱਤਰ ਸੌਂਪਦਿਆਂ ਪਾਰਟੀ ਵਿਚਲੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਤਰੱਕੀ ਲਈ ਇਕ ਆਮ ਵਰਕਰ ਵਜੋਂ ਕੰਮ ਕਰਦੇ ਰਹਿਣਗੇ। ਜਾਣਕਾਰੀ ਅਨੁਸਾਰ ਸ੍ਰੀ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ 10 ਦਸੰਬਰ ਨੂੰ ਆਪਣਾ ਪੱਖ ਰੱਖਣ ਲਈ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਸੱਦਿਆ ਹੋਇਆ ਹੈ। ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਾਏ ਗਏ ਹਨ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਥੇਦਾਰ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ ਸੌਂਪੇ ਗਏ ਪੱਤਰ ਵਿੱਚ ਉਨ੍ਹਾਂ ਨੇ ਅਕਾਲੀ ਦਲ ਤੇ ਪੰਥ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਆਪਣੇ ਪਾਰਟੀ ਵਿਚਲੇ ਸਾਰੇ ਅਹੁਦੇ ਤਿਆਗ ਦਿੱਤੇ ਹਨ ਤੇ ਉਹ ਅਹੁਦਿਆਂ ਪਿੱਛੇ ਭੱਜਣ ਦੀ ਥਾਂ ਇਕ ਆਮ ਅਕਾਲੀ ਵਰਕਰ ਵਜੋਂ ਪਾਰਟੀ ਦੀ ਮਜ਼ਬੂਤੀ ਤੇ ਇੱਕਜੁਟਤਾ ਲਈ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਆਪਣੇ ਨਾਂ ਪਿੱਛੇ ਬਰਾੜ ਉਪਨਾਮ ਲਾਉਣਾ ਛੱਡ ਦਿੱਤਾ ਸੀ ਤੇ ਅੱਜ ਜਥੇਦਾਰ ਵੱਲੋਂ ਕਿਹਾ ਗਿਆ ਹੈ ਕਿ ਉਹ ਹੁਣ ਆਪਣੇ ਨਾਮ ਪਿੱਛੇ ਅਕਾਲੀ ਲਗਾਉਣਗੇ। ਸੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਪਾਰਟੀ ਦੀ ਸਿਆਸੀ ਹਾਰ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੇ ਅਸੰਤੁਸ਼ਟ ਅਕਾਲੀ ਆਗੂਆਂ ਨੂੰ ਅਕਾਲੀ ਦਲ ਦੇ ਆਧਾਰ ਨੂੰ ਮੁੜ ਸਥਾਪਤ ਕਰਨ ਲਈ ਇਕੱਠਿਆਂ ਹੋਣਾ ਚਾਹੀਦਾ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All