DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Lok Adalat ਵਿੱਚ ਹਜ਼ਾਰਾਂ ਮਾਮਲਿਆਂ ਦਾ ਸਹਿਮਤੀ ਨਾਲ ਨਿਬੇੜਾ

ਕਰੋਡ਼ਾਂ ਰੁਪਏ ਦੇ ਐਵਾਰਡ ਪਾਸ

  • fb
  • twitter
  • whatsapp
  • whatsapp
featured-img featured-img
ਪਠਾਨਕੋਂਟ ਵਿੱਚ ਸੁਣਵਾਈ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ। -ਫੋਟੋ: ਧਵਨ
Advertisement

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਅਤੇ ਜਲੰਧਰ ਜ਼ਿਲ੍ਹਿਆਂ ਵਿੱਚ ਕੌਮੀ ਲੋਕ ਅਦਾਲਤਾਂ ਲਾਈਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਤੇਜ਼ ਅਤੇ ਸਸਤਾ ਇਨਸਾਫ਼ ਦਿੰਦਿਆਂ ਹਜ਼ਾਰਾਂ ਕੇਸਾਂ ਦਾ ਨਿਬੇੜਾ ਕਰਦਿਆਂ ਲੱਖਾਂ-ਕਰੋੜਾਂ ਰੁਪਏ ਦੇ ਸਮਝੌਤੇ ਕਰਵਾਏ ਗਏ। ਅੰਮ੍ਰਿਤਸਰ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਗਵਾਈ ਹੇਠ ਲੱਗੀ ਲੋਕ ਅਦਾਲਤ ਦੌਰਾਨ ਕੁੱਲ 38,247 ਕੇਸ ਸੁਣਵਾਈ ਲਈ ਰੱਖੇ ਗਏ। ਇਨ੍ਹਾਂ ਵਿੱਚੋਂ 35,031 ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਬੇੜਾ ਕਰਦਿਆਂ 99.80 ਕਰੋੜ ਰੁਪਏ ਤੋਂ ਵੱਧ ਦੀ ਰਕਮ ਦੇ ਸਮਝੌਤੇ ਕੀਤੇ ਗਏ। ਇਸ ਵਿੱਚ ਬੈਂਕ ਰਿਕਵਰੀ, ਐੱਨ ਆਈ ਐਕਟ, ਮੋਟਰ ਦੁਰਘਟਨਾ ਕਲੇਮ ਅਤੇ ਦੀਵਾਨੀ ਮਾਮਲੇ ਸ਼ਾਮਲ ਸਨ। ਉੱਧਰ, ਜਲੰਧਰ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰਿਆ ਸੂਦ ਦੀ ਅਗਵਾਈ ਹੇਠ ਜਲੰਧਰ, ਫਿਲੌਰ ਅਤੇ ਨਕੋਦਰ ਵਿੱਚ ਲਾਈ ਕੌਮੀ ਲੋਕ ਅਦਾਲਤ ਵਿੱਚ ਕੁੱਲ 100,181 ਕੇਸ ਲਏ ਗਏ। ਇਨ੍ਹਾਂ ਵਿੱਚੋਂ 98,451 ਕੇਸਾਂ ਦਾ ਨਿਬੇੜਾ ਕਰ ਕੇ 68.58 ਕਰੋੜ ਰੁਪਏ ਤੋਂ ਵੱਧ ਦੇ ਐਵਾਰਡ ਪਾਸ ਕੀਤੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਅੰਤਿਮ ਹੁੰਦੇ ਹਨ ਅਤੇ ਇਨ੍ਹਾਂ ਨਾਲ ਆਪਸੀ ਭਾਈਚਾਰਾ ਵਧਣ ਦੇ ਨਾਲ-ਨਾਲ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਕਿਸੇ ਵੀ ਜਾਣਕਾਰੀ ਲਈ ਟੌਲ ਫਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹੇ ਅੰਦਰ ਅੱਜ ਲਾਈ ਕੌਮੀ ਲੋਕ ਅਦਾਲਤ ਵਿੱਚ 12701 ਕੇਸਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦਿੱਲੀ ਦੇ ਨਿਰਦੇਸ਼ਾਂ ਤਹਿਤ ਅੱਜ ਇਹ ਕੌਮੀ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕੰਵਲਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਲਾਈ ਗਈ, ਜਿਸ ਵਿੱਚ ਕੁੱਲ ਅੱਠ ਬੈਂਚ ਬਣਾਏ ਗਏ। ਲੋਕ ਅਦਾਲਤ ਵਿੱਚ 13911 ਕੁੱਲ ਮਾਮਲੇ ਸੁਣਵਾਈ ਲਈ ਆਏ, ਜਿਨ੍ਹਾਂ ਵਿੱਚੋਂ 12701 ਕੇਸਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ ਗਿਆ ਅਤੇ 22 ਕਰੋੜ ਰੁਪਏ ਦੇ ਕਰੀਬ ਦੀ ਰਕਮ ਦੇ ਫੈਸਲੇ ਕੀਤੇ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਆਪਸੀ ਝਗੜਿਆਂ ਕਾਰਨ ਅਲੱਗ ਹੋਏ ਕਈ ਵਿਵਾਹਿਤ ਜੋੜਿਆਂ ਨੂੰ ਵੀ ਇਕੱਠੇ ਕੀਤਾ ਗਿਆ ਅਤੇ ਉਨ੍ਹਾਂ ਦੇ ਸਾਲਾ ਪੁਰਾਣੇ ਝਗੜੇ ਵੀ ਖਤਮ ਕੀਤੇ ਗਏ।

Advertisement

ਪਠਾਨਕੋਟ ਵਿੱਚ 11 ਤੋਂ ਵੱਧ ਕੇਸਾਂ ਦਾ ਨਿਪਟਾਰਾ

ਪਠਾਨਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਗਵਾਈ ਵਿੱਚ ਇੱਥੇ ਕੌਮੀ ਲੋਕ ਅਦਾਲਤ ਲਾਈ ਗਈ, ਜਿਸ ਵਿੱਚ 11884 ਕੇਸ ਪੇਸ਼ ਕੀਤੇ ਗਏ, ਜਿੰਨ੍ਹਾਂ ਵਿੱਚੋਂ 11,377 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਨਾਲ ਕੀਤਾ ਗਿਆ। ਇਸ ਮੌਕੇ ਤੇ 8,30,40505 ਰੁਪਏ ਦੇ ਐਵਾਰਡ ਵੀ ਪਾਸ ਕੀਤੇ ਗਏ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤ ਦੇ ਕੁੱਲ ਅੱਠ ਬੈਂਚ ਲਾਏ ਗਏ।

Advertisement

Advertisement
×