DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bomb Threats: ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੁਲੀਸ ਦੀਆਂ ਵਿਸ਼ੇਸ਼ ਟੀਮਾਂ ਨੇ ਧਮਕੀ ਵਾਲੀਆਂ ਥਾਵਾਂ ਦੀ ਜਾਂਚ ਵਿੱਢੀ

  • fb
  • twitter
  • whatsapp
  • whatsapp
featured-img featured-img
ਜਲੰਧਰ ਦੇ ਸਕੂਲ ਵਿੱਚ ਜਾਂਚ ਕਰਦੀ ਹੋਈ ਪੁਲੀਸ। -ਫੋਟੋ: ਮਲਕੀਅਤ ਸਿੰਘ
Advertisement

ਅੰਮ੍ਰਿਤਸਰ ਦੇ ਸਰਕਾਰੀ ਦਫਤਰਾਂ ਅਤੇ ਸਕੂਲਾਂ ਵਿੱਚ ਬੰਬ ਨਾਲ ਉਡਾਉਣ ਵਾਲੀ ਧਮਕੀ ਮੁੜ ਪ੍ਰਾਪਤ ਹੋਈ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ। ਇਨ੍ਹਾਂ ਧਮਕੀਆਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਵੱਖ-ਵੱਖ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਵਿੱਚ ਜਾਂਚ ਕਰਵਾਈ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਦੇ ਡੀ ਸੀ ਪੀ ਆਲਮ ਵਿਜੈ ਸਿੰਘ ਨੇ ਦੱਸਿਆ ਕਿ ਅੱਜ ਵੱਖ-ਵੱਖ ਸਰਕਾਰੀ ਦਫਤਰਾਂ ਅਤੇ ਸਕੂਲਾਂ ਵਿੱਚ ਧਮਕੀ ਵਾਲੀ ਈ-ਮੇਲ ਮਿਲੀ ਹੈ, ਜਿਸ ਮਗਰੋਂ ਪੁਲੀਸ ਦੀਆਂ ਵਿਸ਼ੇਸ਼ ਟੀਮਾਂ ਨੇ ਇਨ੍ਹ੍ਵਾਂ ਥਾਵਾਂ ਦਾ ਦੌਰਾ ਕੀਤਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਪੁਲੀਸ ਵੱਲੋਂ ਕਿਸੇ ਹੋਰ ਸੂਬੇ ਤੋਂ ਇੱਕ ਵਿਅਕਤੀ ਨੂੰ ਪ੍ਰੋਡੱਕਸ਼ਨ ਵਾਰੰਟ ’ਤੇ ਇੱਥੇ ਲਿਆਂਦਾ ਜਾ ਰਿਹਾ ਹੈ, ਜਿਸ ਕੋਲੋਂ ਇਸ ਚਿਤਾਵਨੀ ਵਾਲੀ ਈ-ਮੇਲ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੁਲੀਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ਼ ਮਿਲਣ ਅਤੇ ਸਫਲਤਾ ਪ੍ਰਾਪਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲੀਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਵਿੱਚ ਵੱਖ-ਵੱਖ ਸਕੂਲਾਂ ਨੂੰ ਅਜਿਹੀਆਂ ਧਮਕੀ ਵਾਲੀਆਂ ਈਮੇਲ ਮਿਲ ਚੁੱਕੀਆਂ ਹਨ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਨੂੰ ਵੀ ਅਜਿਹੀਆਂ ਧਮਕੀ ਵਾਲੀਆਂ ਈ-ਮੇਲ ਮਿਲ ਚੁੱਕੀ ਹੈ।

ਜਲੰਧਰ (ਖੇਤਰੀ ਪ੍ਰਤੀਨਿਧ): ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ ਦਾ ਮਾਹੌਲ ਹੈ। ਮਾਪੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਫਿਕਰਮੰਦ ਹਨ। ਐੱਮ ਜੀ ਐੱਨ ਮੇਅਰ ਵਰਲਡ ਅਤੇ ਡਿਪਸ ਸਕੂਲ ਨੂੰ ਇਹ ਧਮਕੀ ਵਾਲੀ ਈ-ਮੇਲ ਮਿਲੀ ਹੈ। ਕਮਿਸ਼ਨਰ ਪੁਲੀਸ ਨੇ ਸਕੂਲਾਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੀ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਸਾਈਬਰ ਸੈੱਲ ਅਤੇ ਜਾਂਚ ਏਜੰਸੀਆਂ ਬੰਬ ਦੀ ਧਮਕੀ ਮਿਲਣ ਦੀ ਵੱਡੇ ਪੱਧਰ ’ਤੇ ਜਾਂਚ ਕਰ ਰਹੀਆਂ ਹਨ। ਧਮਕੀ ਵਾਲੀ ਈ-ਮੇਲ ਭੇਜਣ ਵਾਲੇ ਵਿਅਕਤੀ ਨੇ ਖਾਲਿਸਤਾਨ ਨੈਸ਼ਨਲ ਆਰਮੀ ਦਾ ਪਤਾ ਲਿਖਿਆ ਹੈ। ਈ-ਮੇਲ ਦੇ ਹੇਠ ਇੰਜਨੀਅਰ ਗੁਰਮੁਖ ਸਿੰਘ, ਰੌਣਕ ਸ਼ਾਹ, ਡਾ. ਗੁਰ ਨਿਰਵੈਰ ਸਿੰਘ ਅਤੇ ਖਾਨ ਰਾਜਦਾ ਨਾਮ ਲਿਖੇ ਹੋਏ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ ਦੇ ਮਹੀਨੇ ਵਿੱਚ ਸ਼ਹਿਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਡਿਪਸ ਸਕੂਲ ਦੇ ਮਾਲਕ ਤਰਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਹ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ।

Advertisement

Advertisement
Advertisement
×