ਨਸ਼ਿਆਂ ਦੇ ਮਾਮਲੇ ਵਿੱਚ ਤਿੰਨ ਕਾਬੂ
ਸਤਨਾਮਪੁਰਾ ਪੁਲੀਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਨਾਨਕ ਨਗਰੀ ਤੋਂ ਬਰਗਰ ਕਿੰਗ...
Advertisement
ਸਤਨਾਮਪੁਰਾ ਪੁਲੀਸ ਨੇ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿਚ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਨਾਨਕ ਨਗਰੀ ਤੋਂ ਬਰਗਰ ਕਿੰਗ ਮਹੇੜੂ ਸਾਈਡ ਨੂੰ ਜਾ ਰਹੀ ਸੀ ਤੇ ਉਨ੍ਹਾਂ ਮੋਟਰਸਾਈਕਲ ਚਾਲਕ ਨੂੰ ਰੋਕ ਕੇ ਤਲਾਸ਼ੀ ਜਿਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਪ੍ਰਕਾਸ਼ ਸ਼ਰਮਾ ਉਰਫ਼ ਸੰਨੀ ਵਜੋਂ ਹੋਈ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲੀਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਪੁਲੀਸ ਨੇ ਬਿਜਲੀ ਘਰ ਦੇ ਨੇੜੇ ਇੱਕ ਕਮਰੇ ’ਚ ਨਸ਼ੇ ਦਾ ਸੇਵਨ ਕਰ ਰਹੇ ਦੋ ਨੂੰ ਮੌਕੇ ਤੋਂ ਕਾਬੂ ਕੀਤਾ ਹੈ।
Advertisement
Advertisement
