ਹਿਰਾਸਤ ’ਚੋਂ ਛੁਡਵਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ
ਥਾਣਾ ਪੱਟੀ ਸਿਟੀ ਪੁਲੀਸ ਨੇ ਬੀਤੇ ਦਿਨੀਂ ਹਿਰਾਸਤ ਵਿੱਚੋਂ ਮੁਲਜ਼ਮ ਨੂੰ ਛੁਡਵਾਉਣ ਦੇ ਦੋਸ਼ ਹੇਠ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ ਐੱਸ ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ...
Advertisement
ਥਾਣਾ ਪੱਟੀ ਸਿਟੀ ਪੁਲੀਸ ਨੇ ਬੀਤੇ ਦਿਨੀਂ ਹਿਰਾਸਤ ਵਿੱਚੋਂ ਮੁਲਜ਼ਮ ਨੂੰ ਛੁਡਵਾਉਣ ਦੇ ਦੋਸ਼ ਹੇਠ ਉਸ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ ਐੱਸ ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਕਰਨਦੀਪ ਸਿੰਘ ਉਰਫ ਕਰਨ ਨੂੰ ਅਸਲਾ ਐਕਟ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ| ਪੁਲੀਸ ਮੁਲਾਜ਼ਮਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੀਆਂ ਬਾਂਹਾਂ ਪਿੱਛੇ ਬੰਨ੍ਹ ਲਈਆਂ ਤਾਂ ਉਸਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚੋਂ ਛੁਡਵਾਉਣ ਲਈ ਕਿਹਾ। ਇਸ ਮਗਰੋਂ ਕਰਨ ਦੀ ਪਤਨੀ ਹਰਵਿੰਦਰ ਕੌਰ, ਪਿਤਾ ਸੁਖਦੇਵ ਸਿੰਘ ਅਤੇ ਦਾਦਾ ਕਰਤਾਰ ਸਿੰਘ ਨੇ ਪੁਲੀਸ ਪਾਰਟੀ ’ਤੇ ਹਮਲਾ ਕਰਕੇ ਇੱਕ ਮੁਲਾਜ਼ਮ ਦੀ ਵਰਦੀ ਪਾੜ ਦਿੱਤੀ। ਮੌਕੇ ਦੇਖ ਕੇ ਕਰਨਦੀਪ ਫ਼ਰਾਰ ਹੋ ਗਿਆ| ਇਸ ਸਬੰਧੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ|
Advertisement
Advertisement
