ਨਸ਼ੀਲੇ ਪਦਾਰਥਾਂ ਸਣੇ ਤਿੰਨ ਕਾਬੂ
ਪੱਤਰ ਪ੍ਰੇਰਕ ਫਗਵਾੜਾ, 24 ਜੂਨ ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਪਾਰਟੀ ਨੇ ਨਕੋਦਰ ਰੋਡ ’ਤੇ ਪੁਰਾਣੀ ਚੁੰਗੀ ਲਾਗੇ ਇੱਕ ਵਿਅਕਤੀ ਨੂੰ ਰੋਕ...
Advertisement
ਪੱਤਰ ਪ੍ਰੇਰਕ
ਫਗਵਾੜਾ, 24 ਜੂਨ
Advertisement
ਸਤਨਾਮਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਹੈਰੋਇਨ ਬਰਾਮਦ ਕਰ ਕੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਪਾਰਟੀ ਨੇ ਨਕੋਦਰ ਰੋਡ ’ਤੇ ਪੁਰਾਣੀ ਚੁੰਗੀ ਲਾਗੇ ਇੱਕ ਵਿਅਕਤੀ ਨੂੰ ਰੋਕ ਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲੀਸ ਨੇ ਲਖਵੀਰ ਸਿੰਘ ਵਾਸੀ ਨਜ਼ਦੀਕੀ ਮਾਤਾ ਸ਼ੀਤਲ ਮੰਦਰ ਪਿੰਡ ਲਖਨਪਾਲ ਫ਼ਿਲੌਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਸੁਲਤਾਨਪੁਰ ਲੋਧੀ ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਮਾਲੜੀ ਨੂੰ ਕਾਬੂ ਕਰਕੇ ਉਸ ਪਾਸੋਂ 5 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਕਬੀਰਪੁਰ ਪੁਲੀਸ ਨੇ ਅਮਰਜੀਤ ਸਿੰਘ ਵਾਸੀ ਸ਼ੇਰਪੁਰ ਸੱਧਾ ਨੂੰ ਕਾਬੂ ਕਰਕੇ 76 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
Advertisement