ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਸ਼ੀਲਾ ਪਾਊਡਰ ਤੇ ਹੈਰੋਇਨ ਬਰਾਮਦ ਕਰਕੇ ਦੋ ਜਣਿਆਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰ ਕੀਤਾ ਹੈ। ਐੱਸਐੱਚਓ ਸਿਟੀ ਊਸ਼ਾ ਰਾਣੀ ਨੇ ਦੱਸਿਆ ਕਿ ਪੁਲੀਸ ਨੇ ਚੈਕਿੰਗ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 20 ਗ੍ਰਾਮ ਨਸ਼ੀਲਾ ਪਾਊਡਰ ਤੇ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼ ਸੁੱਖਾ ਪੁੱਤਰ ਅਮਰਜੀਤ ਸਿੰਘ ਵਾਸੀ ਅੱਟਾ ਤੇ ਸਤਵਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁਖਵੀਰ ਸਿੰਘ ਵਾਸੀ ਪਿੰਡ ਮਜਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਸਤਨਾਮਪੁਰਾ ਪੁਲੀਸ ਨੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਗੋਬਿੰਦਪੁਰਾ ਸਾਈਡ ਤੋਂ ਆ ਰਹੇ ਇੱਕ ਵਿਅਕਤੀ ਪ੍ਰਦੀਪ ਕੁਮਾਰ ਉਰਫ਼ ਰਾਜਾ ਪੁੱਤਰ ਜਗਤ ਰਾਮ ਵਾਸੀ ਸੁਧੀਰਾ ਮੁਹੱਲਾ ਹਦੀਆਬਾਦ ਨੂੰ ਕਾਬੂ ਕਰਕੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।