DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹੈਰੋਇਨ ਤੇ ਅਫ਼ੀਮ ਸਣੇ ਤਿੰਨ ਕਾਬੂ

ਥਾਣਾ ਖਾਲੜਾ ਦੀ ਪੁਲੀਸ ਨੇ ਗਸ਼ਤ ਦੌਰਾਨ ਪਿੰਡ ਮਾੜੀ ਕੰਬੋਕੇ ਤੋਂ ਤਿੰਨ ਨੌਜਵਾਨਾਂ ਨੂੰ 962 ਗ੍ਰਾਮ ਅਫੀਮ, 300 ਗ੍ਰਾਮ ਹੈਰੋਇਨ ਤੇ ਤਿੰਨ ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ ਮੁੱਲਾ, ਇੰਦਰਜੀਤ ਸਿੰਘ ਉਰਫ ਗਾਂਧੀ ਅਤੇ...

  • fb
  • twitter
  • whatsapp
  • whatsapp
Advertisement

ਥਾਣਾ ਖਾਲੜਾ ਦੀ ਪੁਲੀਸ ਨੇ ਗਸ਼ਤ ਦੌਰਾਨ ਪਿੰਡ ਮਾੜੀ ਕੰਬੋਕੇ ਤੋਂ ਤਿੰਨ ਨੌਜਵਾਨਾਂ ਨੂੰ 962 ਗ੍ਰਾਮ ਅਫੀਮ, 300 ਗ੍ਰਾਮ ਹੈਰੋਇਨ ਤੇ ਤਿੰਨ ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ ਮੁੱਲਾ, ਇੰਦਰਜੀਤ ਸਿੰਘ ਉਰਫ ਗਾਂਧੀ ਅਤੇ ਜੋਬਨਪ੍ਰੀਤ ਸਿੰਘ ਉਰਫ ਭੇਡੂ ਵਜੋਂ ਹੋਈ ਹੈ। ਡੀ ਐੱਸ ਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਪਾਕਿਸਤਾਨੀ ਸਮੱਗਲਰਾਂ ਕੋਲੋਂ ਡਰੋਨ ਰਾਹੀਂ ਹੈਰੋਇਨ, ਅਫੀਮ ਤੇ ਹਥਿਆਰ ਮੰਗਵਾਉਣ ਸਬੰਧੀ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਤਿੰਨੇ ਜਣਿਆਂ ਨੂੰ ਖਾਲੜਾ ਪੁਲੀਸ ਨੇ 962 ਗ੍ਰਾਮ ਅਫੀਮ, 300 ਗ੍ਰਾਮ ਹੈਰੋਇਨ ਤੇ ਤਿੰਨ ਮੋਬਾਈਲ ਫੋਨਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਖਾਲੜਾ ਵਿੱਚ 18/21ਸੀ 29/61/85 ਐੱਨ ਡੀ ਪੀ ਐੱਸ ਐਕਟ ਅਤੇ ਏਅਰ ਕਰਾਫਟ ਐਕਟ 10/11/12 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement
Advertisement
×