ਲੁਟੇਰਾ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ
ਸ਼ਾਹਕੋਟ ਪੁਲੀਸ ਨੇ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਲੁੱਟ ਦੇ 50 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ 12 ਅਗਸਤ ਨੂੰ 2 ਸਕੂਟਰੀ ਸਵਾਰਾਂ ਨੇ ਪਿੰਡ ਬਾਜਵਾ ਕਲਾਂ ਦੇ...
Advertisement
ਸ਼ਾਹਕੋਟ ਪੁਲੀਸ ਨੇ ਲੁਟੇਰਾ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਲੁੱਟ ਦੇ 50 ਹਜ਼ਾਰ ਰੁਪਏ ਬਰਾਮਦ ਕੀਤੇ ਹਨ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ 12 ਅਗਸਤ ਨੂੰ 2 ਸਕੂਟਰੀ ਸਵਾਰਾਂ ਨੇ ਪਿੰਡ ਬਾਜਵਾ ਕਲਾਂ ਦੇ ਨਜ਼ਦੀਕ ਸੁਖਪਾਲ ਸਿੰਘ ਵਾਸੀ ਆਦਰਸ਼ ਨਗਰ ਧਰਮਕੋਟ ਕੋਲੋਂ 50 ਹਜ਼ਾਰ ਰੁਪਏ ਅਤੇ ਜ਼ਰੂਰੀ ਦਸਤਾਵੇਜ਼ ਲੁੱਟ ਲਏ ਸਨ। ਪੀੜਤ ਵੱਲੋਂ ਦਿੱਤੀ ਗਈ ਦਰਖਾਸਤ ’ਤੇ ਕਾਰਵਾਈ ਕਰਦਿਆਂ ਥਾਣਾ ਸ਼ਾਹਕੋਟ ਦੇ ਮੁਖੀ ਬਲਵਿੰਦਰ ਸਿੰਘ ਭੁੱਲਰ ਨੇ ਲੁਟੇਰਾ ਗਰੋਹ ਦੇ 2 ਮੁਲਜ਼ਮਾਂ ਅਤੇ ਮੁਲਜ਼ਮਾਂ ਦਾ ਸਾਥ ਦੇਣ ਵਾਲੇ ਇਕ ਮੁਲਜ਼ਮ ਸਮੇਤ ਤਿੰਨਾਂ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਵਰਤੀ ਗਈ ਸਕੂਟਰੀ ਵੀ ਕਬਜ਼ੇ ਵਿਚ ਲੈ ਲਈ ਗਈ ਹੈ।
Advertisement
Advertisement