ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ : The Tribune India

ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ

ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ।

ਪਾਲ ਸਿੰਘ ਨੌਲੀ

ਜਲੰਧਰ, 16 ਅਗਸਤ

ਜਲੰਧਰ ਕਮਿਸ਼ਨਰੇਟ ਪੁਲੀਸ ਨੇ ਸ਼ਹਿਰ ਵਿੱਚੋਂ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਚੋਰੀ ਦੀਆਂ ਗੱਡੀਆਂ ਸਮੇਤ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਪਰਵੀਨ ਕੁਮਾਰ ਵਾਸੀ ਐੱਲਆਈਜੀ ਫਲੈਟ, ਕੁਲਦੀਪ ਸਿੰਘ ਵਾਸੀ ਮਹਿਰੂ ਕਲੋਨੀ, ਜ਼ਿਲ੍ਹਾ ਕਪੂਰਥਲਾ ਅਤੇ ਲੱਕੀ ਵਾਸੀ ਪਿੰਡ ਬੂੜਿੰਗ ਵਜੋਂ ਹੋਈ। ਇਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਕਾਰਾਂ ਤੇ ਇੱਕ ਦੋਪਹੀਆ ਵਾਹਨ ਬਾਰਮਦ ਕੀਤਾ ਗਿਆ ਹੈ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸਬ-ਇੰਸਪੈਕਟਰ ਭੂਸ਼ਣ ਕੁਮਾਰ ਦੀ ਅਗਵਾਈ ਹੇਠਲੀ ਟੀਮ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪੁਲੀਸ ਤੋਂ ਬਚਣ ਲਈ ਦੋਪਹੀਆ ਵਾਹਨ ’ਤੇ ਜਾਅਲੀ ਨੰਬਰ ਪਲੇਟ ਵੀ ਚਿਪਕਾਈ ਹੋਈ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਾਹਨ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਅੱਗੇ ਸਸਤੇ ਭਾਅ ਵੇਚ ਦਿੰਦੇ ਸਨ। ਪੁਲੀਸ ਟੀਮ ਨੇ ਮੁਲਜ਼ਮਾਂ ਕੋਲੋਂ ਦੋ ਸਵਿੱਫਟ ਅਤੇ ਇੱਕ ਕੋਰੋਲਾ ਸਮੇਤ ਤਿੰਨ ਕਾਰਾਂ ਬਰਾਮਦ ਕੀਤੀਆਂ ਹਨ। ਮੁਲਜ਼ਮਾਂ ਨੇ ਇੱਹ ਗੱਡੀਆਂ ਨੇ ਜਲੰਧਰ ਛਾਉਣੀ ਦੇ ਰੇਲਵੇ ਸਟੇਸ਼ਨ ਨੇੜੇ ਸੁੰਨਸਾਨ ਸਰਕਾਰੀ ਕੁਆਰਟਰਾਂ ਵਿੱਚ ਛੁਪਾ ਕੇ ਖੜ੍ਹੀਆਂ ਕੀਤੀਆਂ ਹੋਈਆਂ ਸਨ।

ਪੁਲੀਸ ਕਮਿਸ਼ਨਰ ਨੇ ਏ.ਸੀ.ਪੀ ਜਲੰਧਰ ਛਾਉਣੀ ਬਬਨਦੀਪ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਬਾਰੇ ਡੀ.ਸੀ.ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦਾ ਅਦਾਲਤ ਤੋਂ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਸ਼ਹਿਰ

View All