ਭਾਰਗੋ ਨਗਰ ’ਚ ਬਣਨਗੀਆਂ ਤਿੰਨ ਸੜਕਾਂ
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਾਨਸੂਨ ਦਾ ਸੀਜ਼ਨ ਖ਼ਤਮ ਹੋਣ ’ਤੇ ਸ਼ਹਿਰਾਂ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਸੜਕੀ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬੁਨਿਆਦੀ ਢਾਂਚਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਸਿਰ ਇਨ੍ਹਾਂ ਸੜਕੀ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ’ਤੇ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੜਕਾਂ ਦੇ ਮਿਆਰ ਨਾਲ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਭਾਰਗੋ ਨਗਰ ਵਾਸੀਆਂ ਵਲੋਂ ਕੈਬਨਿਟ ਮੰਤਰੀ ਦਾ ਤਿੰਨ ਅਹਿਮ ਸੜਕਾਂ ਬਣਾਉਣ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਅਤੇ ਆਸ ਪਾਸ ਦੇ ਲੋਕਾਂ ਵਿੱਚ ਆਪਸੀ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸੜਕਾਂ ਸਭ ਤੋਂ ਰੁਝੇਵੇਂ ਭਰੇ ਇਲਾਕੇ ਵਿੱਚ ਆਉਣ-ਜਾਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਖ਼ਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।