ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤਿੰਨ ਗੱਡੀਆਂ ਨੂੰ ਭੇਦਭਰੇ ਹਾਲਾਤ ’ਚ ਅੱਗ ਲੱਗੀ

ਇੱਥੋਂ ਦੇ ਮੁਹੱਲਾ ਸੁਖਚੈਨ ਨਗਰ ਵਿੱਚ ਕੱਲ੍ਹ ਰਾਤ ਘਰ ਦੇ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਭੇਤਭਰੇ ਹਾਲਾਤ ’ਚ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦਿਆਂ ਸਾਰ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਕੁਲਦੀਪ ਸਿੰਘ ਨੇ...
Advertisement
ਇੱਥੋਂ ਦੇ ਮੁਹੱਲਾ ਸੁਖਚੈਨ ਨਗਰ ਵਿੱਚ ਕੱਲ੍ਹ ਰਾਤ ਘਰ ਦੇ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਭੇਤਭਰੇ ਹਾਲਾਤ ’ਚ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦਿਆਂ ਸਾਰ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ।

ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਘਰ ਸੁੱਤੇ ਹੋਏ ਸਨ ਅਤੇ ਕਰੀਬ 2.30 ਵਜੇ ਉਨ੍ਹਾਂ ਨੂੰ ਬਾਹਰੋਂ ਆਵਾਜ਼ ਆਈ। ਜਦੋਂ ਉਨ੍ਹਾਂ ਉੱਠ ਕੇ ਜਦੋਂ ਦੇਖਿਆ ਤਾਂ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਅੱਗ ਲੱਗੀ ਹੋਈ ਸੀ। ਇਸ ਦੀ ਸੂਚਨਾ ਉਨ੍ਹਾਂ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਅਤੇ ਉਨ੍ਹਾਂ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਤਿੰਨ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਦਾ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਾਪਦਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਵਲੋਂ ਅੱਗ ਲਗਾਈ ਗਈ ਹੈ। ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਤੇ ਪੁਲੀਸ ਵਲੋਂ ਮੌਕੇ ’ਤੇ ਪੁੱਜ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਅੱਗ ਲੱਗਣ ਦੇ ਕਾਰਨਾਂ ਬਾਰੇ ਸਾਫ਼ ਨਹੀਂ ਹੋ ਸਕਿਆ।

Advertisement

Advertisement
Show comments