ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

ਗੁਰਪਤਵੰਤ ਸਿੰਘ ਪੰਨੂ ਦੇ ਕਹਿਣ ’ਤੇ ਕੀਤਾ ਸੀ ਇਹ ਕੰਮ
ਫੜੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement

ਹਤਿੰਦਰ ਮਹਿਤਾ

ਜਲੰਧਰ, 14 ਅਪਰੈਲ

Advertisement

ਜਲੰਧਰ ਦਿਹਾਤੀ ਪੁਲੀਸ ਨੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਤਿੰਨਾਂ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਖਾਲਿਸਤਾਨ ਸਮਰਥਕ ਅਤੇ ਅਤਿਵਾਦੀ ਗੁਰਪਤਵੰਤ ਪੰਨੂ ਨੇ ਨਾਅਰੇ ਲਿਖਣ ਲਈ ਕਿਹਾ ਸੀ। ਪੁਲੀਸ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਤਿੰਨੋਂ ਹੀ ਸਿਰਫ਼ 19 ਸਾਲ ਦੇ ਹਨ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤੇਜਪਾਲ ਸਿੰਘ ਉਰਫ਼ ਪਾਲੀ, ਵਾਸੀ ਮੁਹੱਲਾ ਰਣਜੀਤ ਨਗਰ, ਨਕੋਦਰ, ਕਾਰਤਿਕ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਨਕੋਦਰ ਅਤੇ ਵੀਰ ਸੁਖਪਾਲ ਸਿੰਘ ਵਾਸੀ ਖਾਨਪੁਰ ਢਾਹਾਂ (ਨਕੋਦਰ) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਅਮਰੀਕਾ ਸਥਿਤ ਅਤਿਵਾਦੀ ਗੁਰਪਤਵੰਤ ਪੰਨੂ, ਕੈਨੇਡਾ ਸਥਿਤ ਅਤਿਵਾਦੀ ਬਲਕਰਨ ਸਿੰਘ (ਵਾਸੀ ਨਕੋਦਰ ਜਲੰਧਰ) ਅਤੇ ਯੂਕੇ ਸਥਿਤ ਅਤਿਵਾਦੀ ਜਸਕਰਨ ਪ੍ਰੀਤ ਸਿੰਘ ਉਰਫ਼ ਬਾਵਾ ਵਾਸੀ ਜਲੰਧਰ ਨੂੰ ਵੀ ਨਾਮਜ਼ਦ ਕੀਤਾ ਹੈ।

ਜਲੰਧਰ ਦਿਹਾਤੀ ਪੁਲੀਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਸਦਰ ਨਕੋਦਰ ਦੀ ਪੁਲੀਸ ਨੇ ਅੱਜ ਸਵੇਰੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਵੀਰ ਸੁਖਪਾਲ ਨੂੰ ਵਿਦੇਸ਼ ਤੋਂ ਨਾਅਰੇ ਲਿਖਣ ਲਈ ਪ੍ਰੇਰਿਤ ਕੀਤਾ ਗਿਆ ਸੀ। ਕੈਨੇਡਾ ਤੋਂ ਬਲਕਰਨ ਸਿੰਘ ਨੇ ਵੀਰ ਸੁਖਪਾਲ ਸਿੰਘ ਦੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਏ ਅਤੇ ਅਪਰਾਧ ਦੀ ਯੋਜਨਾ ਬਣਾਈ।

ਇਸ ਤੋਂ ਬਾਅਦ ਉਸ ਨੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਨਕੋਦਰ ਬਾਈਪਾਸ ਨੇੜੇ ਖਾਲਿਸਤਾਨੀ ਨਾਅਰੇ ਲਿਖੇ। ਇਸ ਦੀ ਵੀਡੀਓ ਬਣਾਈ ਗਈ ਅਤੇ ਵਿਦੇਸ਼ਾਂ ਵਿੱਚ ਬੈਠੇ ਅਤਿਵਾਦੀਆਂ ਨੂੰ ਭੇਜੀ ਗਈ। ਇਸ ਤੋਂ ਬਾਅਦ ਇਨ੍ਹਾਂ ਨੂੰ ਪੋਸਟ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

Advertisement
Show comments