ਤਿੰਨ ਨੌਜਵਾਨ ਚੋਰੀ ਦੀਆਂ ਦੋ ਕਾਰਾਂ ਸਣੇ ਕਾਬੂ

ਤਿੰਨ ਨੌਜਵਾਨ ਚੋਰੀ ਦੀਆਂ ਦੋ ਕਾਰਾਂ ਸਣੇ ਕਾਬੂ

ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਅਸਲੇ ਬਾਰੇ ਦੱਸਦੇ ਹੋਏ ਅਧਿਕਾਰੀ।

ਲਾਜਵੰਤ ਸਿੰਘ

ਨਵਾਂਸ਼ਹਿਰ, 7 ਮਈ 

ਸਥਾਨਕ ਸੀਆਈਏ ਸਟਾਫ ਦੀ ਟੀਮ ਨੇ ਤਿੰਨ ਨੌਜਵਾਨਾਂ ਨੂੰ ਲੁੱਟ ਕੇ ਲਿਆਂਦੀ ਵਰਨਾ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਤੋਂ 60 ਨਸ਼ੀਲੇ ਟੀਕੇ, 2 ਦੇਸੀ ਕੱਟੇ ਡਬਲ ਬੈਰਲ, 4 ਪਿਸਤੌਲ, 9 ਮੈਗਜ਼ੀਨ, 54 ਰੋਂਦ, ਵਰਨਾ ਕਾਰ ਤੇ ਸਵਿਫਟ ਕਾਰ ਬਰਾਮਦ ਕੀਤੀਆਂ ਹਨ। ਸੀਨੀਅਰ ਪੁਲੀਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਨਵਾਂਸ਼ਹਿਰ ਬਾਈਪਾਸ ਮਹਾਲੋਂ ਵਿੱਚ ਨਾਕਾਬੰਦੀ ਦੌਰਾਨ ਬੰਗਾ ਵੱਲੋਂ ਆ ਰਹੀ ਵਰਨਾ ਕਾਰ ਨੂੰ ਪੁਲੀਸ ਨੇ ਰੁਕਣ  ਇਸ਼ਾਰਾ ਕੀਤਾ ਤਾਂ ਕਾਰ ਚਾਲਕਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਗੱਡੀ ਰੋਕ ਕੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ। ਮੁਲਜ਼ਮਾਂ ਦੀ ਪਛਾਣ ਪਰਵਿੰਦਰ ਕੁਮਾਰ ਉਰਫ ਹੈਪੀ ਉਰਫ ਵਪਾਰੀ ਵਾਸੀ ਹਾਜੀਪੁਰ ਥਾਣਾ ਗੜ੍ਹਸ਼ੰਕਰ, ਮਨਵੀਰ ਸਿੰਘ ਵਾਸੀ ਪਿੰਡ ਭੱਠੇ ਥਾਣਾ ਬੁੱਲੋਵਾਲ ਜ਼ਿਲ੍ਹਾ ਹੁਸ਼ਿਆਰਪੁਰ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਕੁੱਕੜ ਮਜ਼ਾਰਾ ਥਾਣਾ ਗੜ੍ਹਸ਼ੰਕਰ ਵਜੋਂ ਹੋਈ ਹੈ।  ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਵਰਨਾ ਮਾਰ ਕੁਝ ਦਿਨ ਪਹਿਲਾਂ ਹਥਿਆਰਾਂ ਦੇ ਜ਼ੋਰ ’ਤੇ ਸੂਰਜਕੁੰਡ ਨਵਾਂਸ਼ਹਿਰ ਰੋਡ ਰਾਹੋਂ ਤੋਂ ਖੋਹੀ ਸੀ। ਉਨ੍ਹਾਂ ਇਸ ਕਾਰ ਦੀ ਵਰਤੋਂ ਕਰਕੇ ਰੰਜਿਸ਼ ਤਹਿਤ ਸੁਖਵਿੰਦਰ ਸਿੰਘ ਸਾਬੀ ਵਾਸੀ ਮੁਕੀਮਪੁਰ ਜ਼ਿਲ੍ਹਾ ਹੁਸ਼ਿਆਰਪੁਰ ਤੇ ਕਮਲਜੀਤ ਸਿੰਘ ਉਰਫ਼ ਕਮਲ ਵਾਸੀ ਘਾਗੋਂ ਰੋੜਾਂਵਾਲੀ ਥਾਣਾ ਗੜ੍ਹਸ਼ੰਕਰ ਦਾ ਕਤਲ ਕਰਨਾ ਸੀ। ਮੁਲਜ਼ਮ ਪਰਵਿੰਦਰ ਕੁਮਾਰ ਨੇ ਮੰਨਿਆ ਕਿ ਵਰਨਾ ਕਾਰ ਲੁੱਟਣ ਵੇਲੇ ਜਿਸ ਸਵਿਫਟ ਕਾਰ ਦੀ ਵਰਤੋਂ ਉਨ੍ਹਾਂ ਕੀਤੀ ਸੀ, ੳਹ ਉਸ ਨੇ ਆਪਣੇ ਸਾਥੀ ਛੋਟਾ ਵਾਸੀ ਮੋਹਣੋਵਾਲ ਤੇ ਉਸ ਦੇ ਰਿਸ਼ਤੇਦਾਰ ਨਾਲ ਮਿਲ ਕੇ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਤੋਂ ਖੋਹੀ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚੋਂ ਪਰਵਿੰਦਰ ਕੁਮਾਰ ਤੇ ਮਨਵੀਰ ਸਿੰਘ ਦਾ ਪਿਛੋਕੜ ਅਪਰਾਧਿਕ ਰਿਹਾ ਹੈ ਤੇ ਪਰਵਿੰਦਰ ਗੈਂਗਸਟਰ ਰਵੀ ਬਲਾਚੌਰੀਆ ਨਾਲ ਵੀ ਸਬੰਧ ਰੱਖਦਾ ਹੈ। ਉਸ ਨੇ ਬਲਾਚੌਰੀਆ ਦੇ ਕਹਿਣ ’ਤੇ ਲੱਬਾ ਵਾਸੀ ਸ਼ਿਕਰੀ ਉੱਪਰ ਜਾਨਲੇਵਾ ਹਮਲਾ ਕੀਤਾ ਸੀ। ਮਨਵੀਰ ਸਿੰਘ ਨੇ ਸੁਖਵਿੰਦਰ ਸਿੰਘ ਉਰਫ ਸਾਬੀ  ਵਾਸੀ ਮਕੀਮਪੁਰ ’ਤੇ ਗੋਲੀਆਂ ਚਲਾਈਆਂ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All