ਪੱਤਰ ਪ੍ਰੇਰਕ
ਸ਼ਾਹਕੋਟ, 2 ਅਗਸਤ
ਸਿਹਤ ਵਿਭਾਗ ਵੱਲੋਂ ਸਤਨਪਾਨ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਇੱਥੋ ਦੇ ਸੀਐੱਚਸੀ ਸਮੇਤ ਹੈਲਥ ਐਂਡ ਵੈਲਨੈੱਸ ਸੈਂਟਰਾਂ ਅਤੇ ਪਿੰਡਾਂ ਵਿਚ ਔਰਤਾਂ ਨੂੰ ਮਾਂ ਦਾ ਦੁੱਧ ਪਿਲਾਉਣ ਦੀ ਮਹੱਤਤਾ ਬਾਰੇ ਦੱਸਿਆ ਗਿਆ। ਐੱਸਐੱਮਓ ਸ਼ਾਹਕੋਟ ਡਾ. ਦਵਿੰਦਰਪਾਲ ਸਿੰਘ ਨੇ ਕਿਹਾ ਕਿ ਇਕ ਮਾਂ ਵੱਲੋਂ ਬੱਚੇ ਨੂੰ ਆਪਣਾ ਦੁੱਧ ਪਿਲਾਉਣ ਨਾਲ ਬੱਚੇ ਵਿਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵਧਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਂ ਵੱਲੋਂ 6 ਮਹੀਨੇ ਤੱਕ ਬੱਚੇ ਨੂੰ ਦੁੱਧ ਪਿਲਾਉਣ ਨਾਲ ਮਾਂ ਅਤੇ ਬੱਚੇ ਦਾ ਆਪਸੀ ਰਿਸ਼ਤਾ ਵੀ ਬੇਹੱਦ ਮਜ਼ਬੂਤ ਬਣ ਜਾਂਦਾ ਹੈ।