DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਮੁਲਾਕਾਤ

ਵਪਾਰੀਆਂ ਵੱਲੋਂ ਉਠਾਏ ਮੁੱਦੇ ਸਮਾਂਬੱਧ ਢੰਗ ਨਾਲ ਹੱਲ ਕਰਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਵਪਾਰੀਆਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਟ੍ਰੇਡਰਜ਼ ਕਮਿਸ਼ਨ ਦੇ ਨੁਮਾਇੰਦੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ।
Advertisement

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਨੇ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਅਜਨਾਲਾ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਕਈ ਮੁੱਦੇ ਚੁੱਕੇ। ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਭਿਸ਼ੇਕ ਬਾਂਸਲ ਨੇ ਇਨ੍ਹਾਂ ਸਾਰੇ ਮੁੱਦਿਆਂ ਦਾ ਜਲਦ ਤੋਂ ਜਲਦ ਨਿਬੇੜਾ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਅਰਥ-ਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ। ਸੂਬੇ ਦੇ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਪਾਰੀਆਂ ਦੇ ਮੁੱਦਿਆਂ ਦੇ ਪ੍ਰਭਾਵਸ਼ਾਲੀ ਨਿਬੇੜੇ ਲਈ ਟ੍ਰੇਡਰਜ਼ ਕਮਿਸ਼ਨ ਦਾ ਗਠਨ ਕਰ ਕੇ ਹਲਕਾ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਤਿੰਨ-ਪੱਧਰੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ।

Advertisement

ਇਸ ਮੌਕੇ ਸਬ-ਡਿਵੀਜ਼ਨਲ ਮੈਜਿਸਟ੍ਰੇਟ ਅਜਨਾਲਾ ਅਸ਼ੋਕ ਕੁਮਾਰ ਨੇ ਕਿਹਾ ਕਿ ਸਥਾਨਕ ਪੱਧਰ ਦੇ ਮੁੱਦਿਆਂ ਨੂੰ ਤਰਜੀਹ ਦੇ ਆਧਾਰ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੱਲ ਕੀਤਾ ਜਾਵੇਗਾ। ਹੋਰ ਮੁੱਦਿਆਂ ਨੂੰ ਸੂਬਾ ਪੱਧਰ ’ਤੇ ਭੇਜਿਆ ਜਾਵੇਗਾ। ਇਸ ਮੀਟਿੰਗ ਵਿੱਚ ਸਥਾਨਕ ਵਪਾਰੀਆਂ, ਮੋਹਤਬਰਾਂ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

Advertisement

Advertisement
×