ਵਪਾਰੀਆਂ ਦੇ ਮਸਲੇ ਹੱਲ ਕੀਤੇ ਜਾਣਗੇ: ਕਟਾਰੀਆ
ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਸੂਬਾ ਸਕੱਤਰ ਅਮਿਤ ਨੇਗੀ, ਜ਼ੋਨ ਇੰਚਾਰਜ ਦਰੀਪਨ ਸੈਣੀ, ਜ਼ਿਲ੍ਹਾ ਪ੍ਰਧਾਨ ਹਨੀ ਡੱਬ, ਹਲਕਾ ਕੋਆਰਡੀਨੇਟਰ ਜਸਵੀਰ ਸਿੰਘ ਘੁੰਮਣ ਅਤੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵੇਂ ਬਣੇ ਪ੍ਰਧਾਨਾਂ...
Advertisement
ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਆਮ ਆਦਮੀ ਪਾਰਟੀ ਵਪਾਰ ਵਿੰਗ ਦੇ ਸੂਬਾ ਸਕੱਤਰ ਅਮਿਤ ਨੇਗੀ, ਜ਼ੋਨ ਇੰਚਾਰਜ ਦਰੀਪਨ ਸੈਣੀ, ਜ਼ਿਲ੍ਹਾ ਪ੍ਰਧਾਨ ਹਨੀ ਡੱਬ, ਹਲਕਾ ਕੋਆਰਡੀਨੇਟਰ ਜਸਵੀਰ ਸਿੰਘ ਘੁੰਮਣ ਅਤੇ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਵੇਂ ਬਣੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ।
ਸੰਤੋਸ਼ ਕਟਾਰੀਆ ਨੇ ਮੀਟਿੰਗ ਦੌਰਾਨ ਸਾਰੇ ਨਵੇਂ ਬਣੇ ਪ੍ਰਧਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਛੋਟੇ ਜਾਂ ਵੱਡੇ ਵਪਾਰੀ ਜਾਂ ਦੁਕਾਨਦਾਰ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਪਾਰ ਵਿੰਗ ਇਹ ਯਕੀਨੀ ਬਣਾਏਗਾ ਕਿ ਵਪਾਰੀਆਂ ਨੂੰ ਆਪਣਾ ਕਾਰੋਬਾਰ ਕਰਨ ਵਿੱਚ ਕੋਈ ਰੁਕਾਵਟ ਨਾ ਆਵੇ।
Advertisement
ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ‘ਆਪ’ ਦੀ ਸਰਕਾਰ ਵਪਾਰ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਇਸ ਮਗਰੋਂ ਵਪਾਰ ਵਿੰਗ ਹਲਕਾ ਪ੍ਰਧਾਨ ਜਸਵੀਰ ਸਿੰਘ ਘੁੰਮਣ ਨੇ ਮੀਟਿੰਗ ਵਿੱਚ ਪੁੱਜੇ ਸਾਰੇ ਨਵੇਂ ਪ੍ਰਧਾਨਾਂ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਵਪਾਰ ਵਿੰਗ ਵਪਾਰੀ ਭਾਈਚਾਰੇ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰੇਗਾ।
Advertisement
