ਤਾਲਾਬੰਦੀ ਵਿਰੁੱਧ ਸੜਕਾਂ ’ਤੇ ਉਤਰੇ ਵਪਾਰੀ

ਸਰਕਾਰ ਨੂੰ ਚੇਤਾਵਨੀ: ਦੁਕਾਨਾਂ ਖੁੱਲ੍ਹਵਾਓ ਜਾਂ ਖ਼ਾਤਿਆਂ ਵਿੱਚ ਪੈਸੇ ਪਾਓ

ਤਾਲਾਬੰਦੀ ਵਿਰੁੱਧ ਸੜਕਾਂ ’ਤੇ ਉਤਰੇ ਵਪਾਰੀ

ਅੰਮਿ੍ਰਤਸਰ ਨੇੜੇ ਕਸਬਾ ਚੇਤਨਪੁਰਾ ਵਿੱਚ ਪੰਜਾਬ ਸਰਕਾਰ ਵਿਰੁੱਧ ਧਰਨਾ ਦਿੰਦੇ ਹੋਏ ਦੁਕਾਨਦਾਰ। -ਫੋਟੋ: ਮਿੰਟੂ

ਪਾਲ ਸਿੰਘ ਨੌਲੀ

ਜਲੰਧਰ, 4 ਮਈ

ਇਥੋਂ ਦੇ ਭੀੜ-ਭੜੱਕੇ ਵਾਲੇ ਵਾਲਮੀਕ ਚੌਕ ਤੇ ਰੈਣਕ ਬਾਜ਼ਾਰ ਵਿਚ ਕਮਿਸ਼ਨਰੇਟ ਪੁਲੀਸ ਨੇ ਜਦੋਂ ਦਬਕੇ ਮਾਰ ਕੇ ਦੁਕਾਨਾਂ ਬੰਦ ਕਰਵਾਉਣ ਦਾ ਹੁਕਮ ਚਾੜ੍ਹਿਆ ਤਾਂ ਪੁਲੀਸ ਦੇ ਇਸ ਧੱਕੇਸ਼ਾਹੀ ਵਾਲੇ ਵਤੀਰੇ ਤੋਂ ਦੁਕਾਨਦਾਰ ਭੜਕ ਪਏ। ਉਨ੍ਹਾਂ ਨੇ ਪੁਲੀਸ ’ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੁਲੀਸ ਉਨ੍ਹਾਂ ’ਤੇ ਇਸ ਤਰ੍ਹਾਂ ਰੋਅਬ ਪਾ ਰਹੀ ਹੈ ਜਿਵੇਂ ਉਹ ਚੋਰ ਹੋਣ। ਦੁਕਾਨਦਾਰਾਂ ਦਾ ਕਹਿਣਾ ਸੀ ਕਿ ਉਹ ਸਰਕਾਰ ਨੂੰ ਟੈਕਸ ਦਿੰਦੇ ਹਨ, ਘੱਟੋ-ਘੱਟ ਇੱਜ਼ਤ ਨਾਲ ਤਾਂ ਬੋਲਣ। ਰੈਣਕ ਬਜ਼ਾਰ ’ਚ ਪੁਲੀਸ ਦੇ ਵਤੀਰੇ ਤੋਂ ਅੱਕੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਸਰਕਾਰ ਨੇ ਕਰਿਆਨੇ ਦੀਆਂ ਦੁਕਾਨਾਂ ਖੋਲ੍ਹਣ ਅਤੇ ਹੋਮ ਡਿਲਿਵਰੀ ਦੀ ਆਗਿਆ ਦਿੱਤੀ ਹੋਈ ਹੈ, ਇਸ ਦੇ ਬਾਵਜੂਦ ਵੀ ਪੁਲੀਸ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਦੁਕਾਨਦਾਰਾਂ ਦੇ ਅਧਾਰ ਕਾਰਡ ਤੇ ਹੋਰ ਪਛਾਣ ਪੱਤਰ ਪੁਲੀਸ ਵੱਲੋਂ ਮੰਗੇ ਜਾ ਰਹੇ ਹਨ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਲੌਕਡਾਊਨ ਨਾਲ ਪਹਿਲਾਂ ਹੀ ਕਾਰੋਬਾਰ ਠੱਪ ਪਏ ਹਨ। ਦੁਕਾਨਾਂ ’ਤੇ ਕੰਮ ਕਰਨ ਵਾਲੇ ਕਰਿੰਦਿਆਂ ਲਈ ਵੀ ਰੋਜ਼ੀ-ਰੋਟੀ ਦਾ ਸੰਕਟ ਖੜ੍ਹਾ ਹੋ ਗਿਆ ਹੈ। ਅਜਿਹੇ ਹਾਲਾਤ ਵਿਚ ਪੁਲੀਸ ਵਾਲੇ ਬਜ਼ਾਰ ਵਿਚ ਆ ਕੇ ਰੋਅਬ ਝਾੜਦੇ ਹਨ। ਦੁਕਾਨਦਾਰਾਂ ਨੇ ਇਕਜੁੱਟ ਹੋ ਕੇ ਕਿਹਾ ਕਿ ਉਹ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਨਗੇ। ਉਧਰ ਥਾਣਾ ਡਿਵੀਜ਼ਨ ਨੰਬਰ ਚਾਰ ਦੇ ਐੱਸਐੱਚਓ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਾਬੰਦੀ ਦੇ ਬਾਵਜੂਦ ਕਈ ਦੁਕਾਨਾਂ ਖੁੱਲ੍ਹੀਆਂ ਹਨ ਤੇ ਕਈਆਂ ਨੇ ਅੱਧੇ ਸ਼ਟਰ ਸੁੱਟੇ ਹੋਏ ਸਨ। ਜਦੋਂ ਕੋਈ ਗਾਹਕ ਆਉਂਦਾ ਹੈ ਤਾਂ ਸ਼ਟਰ ਚੁੱਕ ਲੈਂਦੇ ਹਨ ਤੇ ਬਾਅਦ ਵਿਚ ਬੰਦ ਕਰ ਲੈਂਦੇ ਹਨ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕੀਤਾ ਕਿ ਪੁਲੀਸ ਨੇ ਕੋਈ ਧੱਕੇਸ਼ਾਹੀ ਕੀਤੀ ਹੈ। ਉਹ ਤਾਂ ਦੁਕਾਨਦਾਰਾਂ ਨੂੰ ਇਹ ਕਹਿਣ ਲਈ ਗਏ ਸਨ ਕਿ ਪਾਬੰਦੀ ਵਾਲੀਆਂ ਦੁਕਾਨਾਂ ਨਾ ਖੋਲ੍ਹੀਆਂ ਜਾਣ। 

ਚੇਤਨਪੁਰਾ (ਪੱਤਰ ਪੇ੍ਰਕ): ਦੁਕਾਨਦਾਰਾਂ ਵਲੋਂ ਇਥੇ ਅਜਨਾਲਾ ਦੇ ਮੇਨ ਚੌਕ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ, ਜਿਸ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਤੇ ਕਾਨੂੰਨ ਦੀਆਂ ਉਲੰਘਣਾ ਕਰਨ ਦੇ ਮਾਮਲੇ ਦਰਜ ਕੀਤੇ ਗਏ। ਡੀਐਸਪੀ ਅਜਨਾਲਾ ਵਿਪਨ ਕੁਮਾਰ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਸੰਬੰਧੀ ਹਦਾਇਤ ਕੀਤੀ ਗਈ ਸੀ ਪਰ ਦੁਕਾਨਦਾਰਾਂ ਵਲੋਂ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ ਜਿਸ ’ਤੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਰੇਹੜੀਆਂ, ਫੜ੍ਹੀਆਂ ਤੇ ਆਟੋ ਤੇ ਰਿਕਸ਼ਾ ਚਾਲਕਾਂ ਵੱਲੋਂ ਅੰਮਿ੍ਰਤਸਰ ਵਿੱਚ ਰੋਸ ਮੁਜ਼ਾਹਰਾ

ਅੰਮਿ੍ਰਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸਰਕਾਰ ਵਲੋਂ ਕਰੋਨਾ ਤੋਂ ਬਚਾਅ ਲਈ ਕੀਤੀ ਗਈ ਤਾਲਾਬੰਦੀ ਖਿਲਾਫ ਅੱਜ ਰੇਹੜੀਆਂ, ਫੜ੍ਹੀਆਂ, ਰਿਕਸ਼ਾ ਚਾਲਕ ਅਤੇ ਆਟੋ ਰਿਕਸ਼ਾ ਚਾਲਕਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਰਕਾਰ ਤਾਲਾਬੰਦੀ ਖੋਲ੍ਹੇ ਜਾਂ ਇਨ੍ਹਾਂ ਦੇ ਪਰਿਵਾਰਾਂ ਦਾ ਪੇਟ ਪਾਲਣ ਲਈ ਪ੍ਰਬੰਧ ਕਰੇ। ਇਥੇ ਬੱਸ ਅੱਡੇ ਨੇੜੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪਰਵਾਸੀ ਮਜ਼ਦੂਰ ਆਗੂ ਮਹੇਸ਼ ਵਰਮਾ ਨੇ ਕਿਹਾ ਕਿ ਤਾਲਾਬੰਦੀ ਕਾਰਨ ਰੇਹੜੀਆਂ ਲਾ ਕੇ ਫਲ ਆਦਿ ਵੇਚਣ ਵਾਲੇ, ਫੜ੍ਹੀਆਂ ਵਾਲੇ ਅਤੇ ਰਿਕਸ਼ਾ ਚਲਾਉਣ ਵਾਲੇ ਮਜ਼ਦੂਰ ਵਰਗ ਦੇ ਲੋਕਾਂ ਦਾ ਮਾੜਾ ਹਾਲ ਹੈ। ਸ਼ਨੀਵਾਰ ਅਤੇ ਐਤਵਾਰ ਦੋ ਦਿਨ ਦੀ ਤਾਲਾਬੰਦੀ ਦੌਰਾਨ ਰੇਹੜੀ, ਫੜੀ ਤੇ ਫਲ ਵੇਚਣ ਵਾਲਿਆਂ ਦੇ ਫਲ ਨੁਕਸਾਨੇ ਜਾਣ ਕਾਰਨ ਆਰਥਿਕ ਨੁਕਸਾਨ ਹੋਇਆ ਹੈ। ਤਾਲਾਬੰਦੀ ਕਾਰਨ ਲੋਕਾਂ ਦੀ ਆਵਾਜਾਈ ਵੀ ਘਟ ਗਈ ਹੈ, ਜਿਸ ਕਾਰਨ ਰਿਕਸ਼ਾ ਚਾਲਕ ਅਤੇ ਆਟੋ ਰਿਕਸ਼ਾ ਵੀ ਵਿਹਲੇ ਹੋ ਗਏ ਹਨ ਜਿਸ ਕਾਰਨ ਉਨ੍ਹਾਂ ਲਈ ਘਰਾਂ ਦਾ ਖਰਚਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਹੁਣ 15 ਮਈ ਤਕ ਤਾਲਾਬੰਦੀ ਕਰ ਦਿੱਤੀ ਗਈ ਹੈ। ਸਰਕਾਰ ਦੇ ਖਜ਼ਾਨੇ ਵਿਚ ਕੁਝ ਰਕਮ ਭੇਜਣ ਲਈ ਇਨਾਂ ਆਪਣੀ ਆਮਦਨ ਵਿਚੋਂ ਕੁਝ ਹਿੱਸਾ ਕੱਢ ਕੇ ਸਰਕਾਰ ਨੂੰ ਇਕ ਡਰਾਫਟ ਬਣਾ ਕੇ ਭੇਜਿਆ ਜਾਵੇਗਾ। ਮਜ਼ਦੂਰ ਆਗੂ ਅਵਤਾਰ ਸਿੰਘ  ਨੇ ਆਖਿਆ ਕਿ ਤਾਲਾਬੰਦੀ ਖਤਮ ਕੀਤੀ ਜਾਵੇ ਨਹੀਂ ਤਾਂ ਲੋਕ ਬੇਰੁਜ਼ਗਾਰ ਹੋ ਜਾਣਗੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All