ਕੌਮੀ ਮਾਰਗ ਜਾਮ ਕਾਰਨ ਆਵਾਜਾਈ ਪ੍ਰਭਾਵਿਤ

ਕੌਮੀ ਮਾਰਗ ਜਾਮ ਕਾਰਨ ਆਵਾਜਾਈ ਪ੍ਰਭਾਵਿਤ

ਹਾਜ਼ੀਪੁਰ ਚੌਕ ਵਿਚ ਧਰਨਾ ਲਾ ਕੇ ਬੈਠੇ ਪ੍ਰਦਰਸ਼ਨਕਾਰੀ।

ਭਗਵਾਨ ਦਾਸ ਸੰਦਲ

ਦਸੂਹਾ, 17 ਜਨਵਰੀ

ਇੱਥੇ ਇਲਾਕੇ ਦੀਆਂ ਸਮੂਹ ਦਲਿਤ ਜਥੇਬੰਦੀਆਂਵੱਲੋਂ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਝੰਡੇ ਹੇਠ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਾਂ ਦੀ ਤਰੀਕ ਬਦਲਣ ਦੀ ਮੰਗ ਲਈ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਚੱਕਾ ਜਾਮ ਕੀਤਾ ਗਿਆ। ਦੋ ਘੰਟਿਆਂ ਲਈ ਲੱਗੇ ਜਾਮ ਦੌਰਾਨ ਕੌਮੀ ਮਾਰਗ ਦੀ ਆਵਾਜਾਈ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈ।

ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਚੇਅਰਮੈਨ ਯਸ਼ ਵਰਨਾ ਤੇ ਮੋਹਣ ਲਾਲ ਭਟੋਆ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਦੀ ਮਿਤੀ 14 ਫਰਵਰੀ ਰੱਖੀ ਗਈ ਹੈ ਜਦੋਕਿ ਗੁਰੂ ਰਵਿਦਾਸ ਦਾ ਜਨਮ ਦਿਹਾੜਾ 16 ਫਰਵਰੀ ਨੂੰ ਆ ਰਿਹਾ ਹੈ। ਪੰਜਾਬ ਦੀ ਆਬਾਦੀ ਦਾ ਵੱਡਾ ਹਿੱਸਾ ਦਲਿਤ ਸਮਾਜ ਗੁਰੂ ਸਾਹਿਬ ਦਾ ਜਨਮ ਦਿਹਾੜਾ ਮਨਾਉਣ ਲਈ 13 ਫਰਵਰੀ ਨੂੰ ਰੇਲਾਂ ਰਾਹੀਂ ਬਨਾਰਸ ਲਈ ਰਵਾਨਾ ਹੋ ਜਾਵੇਗਾ। ਇਸ ਲਈ ਵੋਟਾਂ ਦੀ ਤਰੀਕ 10 ਫਰਵਰੀ ਤੋਂ ਪਹਿਲਾਂ ਜਾਂ ਫਿਰ 20 ਫਰਵਰੀ ਤੋਂ ਬਾਅਦ ਦੀ ਐਲਾਨੀ ਜਾਵੇ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮੰਗ ਦੀ ਪੂਰਤੀ ਲਈ ਮੰਗ ਪੱਤਰ ਵੀ ਸੌਂਪਿਆ ਗਿਆ।

ਅਧਿਕਾਰੀਆਂ ਨੂੰ ਸੌਂਪਿਆ ਮੰਗ ਪੱਤਰ

ਫਿਲੌਰ (ਪੱਤਰ ਪ੍ਰੇਰਕ): ਪੰਜਾਬ ਦੀ ਵਿਧਾਨ ਸਭਾ ਚੋਣਾਂ ਦੀ ਮਿਤੀ ਅੱਗੇ ਕਰਨ ਲਈ ਚੋਣ ਕਮਿਸ਼ਨ ਨੂੰ ਮੰਗ ਪੱਤਰ ਅੱਜ ਸਥਾਨਕ ਅਧਿਕਾਰੀਆਂ ਰਾਹੀਂ ਦਿੱਤਾ ਗਿਆ। ਗੁਰੂ ਰਵਿਦਾਸ ਨਾਮ ਲੇਵਾ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਇਲਾਕੇ ਦੀ ਬਹੁਤ ਸਾਰੀ ਸੰਗਤ ਬਨਾਰਸ ਵਿਚ ਜਨਮ ਦਿਵਸ ਸਮਾਗਮਾਂ ’ਚ ਸ਼ਾਮਲ ਹੁੰਦੀ ਹੈ। ਇਹ ਸੰਗਤ ਵੋਟਾਂ ਲਈ ਨਿਸ਼ਚਿਤ ਕੀਤੇ ਦਿਨ ’ਤੇ ਵਾਪਸ ਨਹੀਂ ਆ ਸਕੇਗੀ, ਜਿਸ ਕਾਰਨ ਸੰਗਤ ਦਾ ਵੱਡਾ ਹਿੱਸਾ ਵੋਟਾਂ ਪਾਉਣ ਤੋਂ ਵਾਂਝਾ ਰਹਿ ਜਾਵੇਗਾ।

ਕਮਿਸ਼ਨ ਦੇ ਫ਼ੈਸਲੇ ਦੀ ਸ਼ਲਾਘਾ

ਧਾਰੀਵਾਲ (ਪੱਤਰ ਪ੍ਰੇਰਕ): ਗੁਰੂ ਰਵਿਦਾਸ ਸਭਾ ਧਾਰੀਵਾਲ ਦੇ ਪ੍ਰਧਾਨ ਡਾ. ਕਮਲਜੀਤ ਸਿੰਘ ਕੇ.ਜੇ. ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 16 ਫਰਵਰੀ ਨੂੰ ਗੁਰੂ ਰਵਿਦਾਸ ਜੈਯੰਤੀ ਸਬੰਧੀ ਸਮਾਗਮਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਾਰੀਕ 14 ਤੋਂ ਬਦਲ ਕੇ 20 ਫਰਵਰੀ ਤਹਿ ਕਰਨਾ ਇਤਿਹਾਸਕ ਅਤੇ ਸ਼ਲਾਘਾਯੋਗ ਫ਼ੈਸਲਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All