Dr. B.R. Ambedkar ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਆਵਾਜਾਈ ਰੋਕੀ
ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ਵਜੋਂ ਅੱਜ ਵਾਲਮੀਕਿ ਭਾਈਚਾਰੇ ਅਤੇ ਇਸ ਨਾਲ ਸਬੰਧਤ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਥਾਨਕ ਭੰਡਾਰੀ ਪੁਲ ’ਤੇ ਦੋ ਘੰਟੇ ਆਵਾਜਾਈ ਰੋਕੀ ਅਤੇ ਸਰਕਾਰ ਦਾ...
ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਰੋਸ ਵਜੋਂ ਅੱਜ ਵਾਲਮੀਕਿ ਭਾਈਚਾਰੇ ਅਤੇ ਇਸ ਨਾਲ ਸਬੰਧਤ ਹੋਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਥਾਨਕ ਭੰਡਾਰੀ ਪੁਲ ’ਤੇ ਦੋ ਘੰਟੇ ਆਵਾਜਾਈ ਰੋਕੀ ਅਤੇ ਸਰਕਾਰ ਦਾ ਪੁਤਲਾ ਫੂਕਿਆ। ਟਰੈਫਿਕ ਜਾਮ ਹੋਣ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਸਿਰਫ਼ ਦੋ ਘੰਟੇ ਲਈ ਸੰਕੇਤਕ ਆਵਾਜਾਈ ਰੋਕੀ ਗਈ ਹੈ। ਇਸ ਦੌਰਾਨ ਵੀ ਐਬੂਲੈਂਸ ਅਤੇ ਹੋਰ ਜ਼ਰੂਰੀ ਕਾਰਜਾਂ ਵਾਲਿਆਂ ਨੂੰ ਨਹੀਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਵੀ ਇਹ ਘਟਨਾ ਵਾਪਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦੇਸ਼ ਦਾ ਸੰਵਿਧਾਨ ਕਿਸੇ ਇੱਕ ਵਰਗ ਵਾਸਤੇ ਨਹੀਂ ਬਣਾਇਆ ਗਿਆ ਸੀ ਸਗੋਂ ਸਮੁੱਚੇ ਵਰਗਾਂ ਨੂੰ ਸਮਰਪਿਤ ਸੀ।
ਉਨ੍ਹਾਂ ਕਿਹਾ ਕਿ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਰਕਾਰ ਨਾਕਾਮ ਰਹੀ ਹੈ। ਸਰਕਾਰ ਦੋਸ਼ੀਆਂ ਨੂੰ ਵੀ ਫੜਨ ਵਿੱਚ ਅਸਫਲ ਰਹੀ। ਇਸੇ ਸੰਬੰਧ ਵਿੱਚ ਅੱਜ ਸਰਕਾਰ ਦੇ ਖਿਲਾਫ ਰੋਸ ਵਿਖਾਵਾ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ।

