DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਬਜ਼ੀਆਂ ਦੀ ਸੁਰੱਖਿਅਤ ਖੇਤੀ ਸਬੰਧੀ ਸਿਖਲਾਈ ਕੋਰਸ ਮੁਕੰਮਲ

ਕਿਸਾਨਾਂ ਨੂੰ ਸਿਖਲਾਈ ਸਰਟੀਫਿਕੇਟ ਵੰਡੇ

  • fb
  • twitter
  • whatsapp
  • whatsapp
Advertisement

ਸੈਂਟਰ ਆਫ ਐਕਸੀਲੈਂਸ ਫਾਰ ਵੈਜੀਟੇਬਲ ਕਰਤਾਰਪੁਰ ਵਿੱਚ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਲਈ ਸਿਖਲਾਈ ਕੋਰਸ ਵਿੱਚ ਸੂਬੇ ਦੇ 12 ਜ਼ਿਲ੍ਹਿਆਂ ਦੇ 41 ਕਿਸਾਨਾਂ ਨੇ ਸਿਖਲਾਈ ਹਾਸਲ ਕੀਤੀ। ਉਪ ਡਾਇਰੈਕਟਰ ਬਾਗਬਾਨੀ ਨਰਿੰਦਰ ਪਾਲ ਸਿੰਘ ਕਲਸੀ ਨੇ ਦੱਸਿਆ ਕਿ ਕੁਦਰਤੀ ਸਰੋਤਾਂ ਨੂੰ ਬਚਾਉਂਦੇ ਹੋਏ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਜ਼ਹਿਰ ਮੁਕਤ ਸਬਜ਼ੀਆਂ ਦੀ ਖੇਤੀ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਅੱਜ ਸਬਜ਼ੀਆਂ ਦੀ ਸੁਰੱਖਿਤ ਖੇਤੀ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦੀ ਹੈ। ਉਨ੍ਹਾਂ ਖੇਤੀ ਦੇ ਢੰਗ ਤਰੀਕੇ ਬਦਲ ਕੇ ਅਤੀ ਆਧੁਨਿਕ ਢੰਗ ਨਾਲ ਖੇਤੀ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਬਜ਼ੀਆਂ ਦੀ ਖੇਤੀ ਨਾਲ ਕਿਸਾਨ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਨਿਕਲ ਸਕਦੇ ਹਨ।

ਪ੍ਰਾਜੈਕਟ ਅਫਸਰ ਬਾਗਬਾਨੀ ਵਿਕਾਸ ਅਫਸਰ ਕਰਤਾਰਪੁਰ ਤ੍ਰਿਪਤ ਕੁਮਾਰ ਨੇ ਦੱਸਿਆ ਕਿ ਕਿਸਾਨ ਸਬਜ਼ੀਆਂ ਦੀ ਸੁਰੱਖਿਤ ਖੇਤੀ ਕਰਕੇ ਇੱਕ ਕਨਾਲ ਵਿੱਚੋਂ ਇੱਕ ਏਕੜ ਦੇ ਫਸਲ ਦੇ ਬਰਾਬਰ ਆਮਦਨ ਲੈ ਸਕਦੇ ਹਨ। ਇਸ ਲਈ ਕਿਸਾਨਾਂ ਨੂੰ ਇੱਕ ਜਾਂ ਦੋ ਕਨਾਲ ਦੇ ਯੂਨਿਟ ਤੋਂ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਇਸ ਮੌਕੇ ਟ੍ਰੇਨਿੰਗ ਲੈਣ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ ਹਨ।

Advertisement

Advertisement

Advertisement
×