‘ਉੱਨਤ ਕਿਸਾਨ ਐਪ’ ਸਬੰਧੀ ਸਿਖਲਾਈ ਦਿੱਤੀ
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਵਿਕਸਤ ‘ਉੱਨਤ ਕਿਸਾਨ ਐਪ’ ਸਬੰਧੀ ਸਮੂਹ ਕਲਸਟਰ ਅਫ਼ਸਰਾਂ ਨੂੰ ਸਟੇਟ ਮਾਸਟਰ ਟਰੇਨਰ ਸਹਾਇਕ ਖੇਤੀਬਾੜੀ ਇੰਜਨੀਅਰ ਅਕਸ਼ਿਤ ਜੈਨ ਵੱਲੋਂ ਸਿਖਲਾਈ ਦਿੱਤੀ ਗਈ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ...
Advertisement
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵਲੋਂ ਵਿਕਸਤ ‘ਉੱਨਤ ਕਿਸਾਨ ਐਪ’ ਸਬੰਧੀ ਸਮੂਹ ਕਲਸਟਰ ਅਫ਼ਸਰਾਂ ਨੂੰ ਸਟੇਟ ਮਾਸਟਰ ਟਰੇਨਰ ਸਹਾਇਕ ਖੇਤੀਬਾੜੀ ਇੰਜਨੀਅਰ ਅਕਸ਼ਿਤ ਜੈਨ ਵੱਲੋਂ ਸਿਖਲਾਈ ਦਿੱਤੀ ਗਈ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸੀਐੱਮਐੱਫਓ ਨਵਦੀਪ ਸਿੰਘ ਨੇ ਸਮੂਹ ਕਲਸਟਰ ਅਫ਼ਸਰਾਂ ਨੂੰ ‘ਉੱਨਤ ਕਿਸਾਨ ਐਪ’ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਮਹੱਤਤਾ ਬਾਰੇ ਜਾਣੂ ਕਰਵਾਇਆ। ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਸਮੂਹ ਕਲਸਟਰ ਅਫ਼ਸਰਾਂ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਉਨ੍ਹਾਂ ਦੀ ਜ਼ਿੰਮੇਵਾਰੀ ਬਾਰੇ ਜਾਣੂ ਕਰਵਾਇਆ। ਇਸ ਮੌਕੇ ਖੇਤੀਬਾੜੀ ਇੰਜਨੀਅਰ ਹਰਚਰਨ ਸਿੰਘ, ਖੇਤੀਬਾੜੀ ਅਫ਼ਸਰ ਡਾ. ਜਸਵੀਰ ਸਿੰਘ, ਰਮਨ ਕੁਮਾਰ, ਜੂਨੀਅਰ ਤਕਨੀਸ਼ੀਅਨ ਸੁਖਵਿੰਦਰ ਸਿੰਘ ਮੌਜੂਦ ਸਨ।
Advertisement