ਹਾਈ ਕੋਰਟ ਦੇ ਹੁਕਮਾਂ ’ਤੇ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਾ ਤਬਾਦਲਾ

ਹਾਈ ਕੋਰਟ ਦੇ ਹੁਕਮਾਂ ’ਤੇ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਾ ਤਬਾਦਲਾ

ਪੱਤਰ ਪ੍ਰੇਰਕ

ਹੁਸ਼ਿਆਰਪੁਰ, 20 ਮਈ

ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ, ਜਿਨ੍ਹਾਂ ਨੂੰ ਹਫ਼ਤਾ ਕੁ ਪਹਿਲਾਂ ਹੀ ਹੁਸ਼ਿਆਰਪੁਰ ਦੇ ਸਿਵਲ ਸਰਜਨ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ, ਦੀ ਬਦਲੀ ਪੰਜਾਬ ਤੇ ਹਰਿਆਣਾ ਹਾਈ ਦੇ ਹੁਕਮਾਂ ’ਤੇ ਪੀ.ਐਚ.ਸੀ ਦੋਰਾਂਗਲਾ ਜ਼ਿਲ੍ਹਾ ਗੁਰਦਾਸਪੁਰ ਵਿੱਚ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਡਾ. ਪਰਮਿੰਦਰ ਸਿੰਘ ਮੈਡੀਕਲ ਅਫ਼ਸਰ ਪੁਲੀਸ ਹਸਪਤਾਲ ਹੁਸ਼ਿਆਰਪੁਰ ਨੂੰ ਸਿਵਲ ਹਸਪਤਾਲ ਪਠਾਨਕੋਟ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਡਾ. ਪਰਮਿੰਦਰ ਸਿੰਘ ਅਤੇ ਡਾ. ਲਖਵੀਰ ਸਿੰਘ ਦਰਮਿਆਨ ਪਿਛਲੇ ਕਾਫ਼ੀ ਸਮੇਂ ਤੋਂ ਸ਼ਿਕਾਇਤਾਂ ਦਾ ਸਿਲਸਿਲਾ ਚੱਲ ਰਿਹਾ ਸੀ। ਡਾ. ਪਰਮਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਰਿੱਟ ਦਾਖਿਲ ਕਰਕੇ ਫਿਲੌਰ ਕੀਤੀ ਆਪਣੀ ਬਦਲੀ ਰੱਦ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਵੱਲੋਂ ਡਾ. ਲਖਵੀਰ ਸਿੰਘ ’ਤੇ ਕਈ ਦੋਸ਼ ਲਗਾਏ ਗਏ ਸਨ। 19 ਮਈ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਦੋਹਾਂ ਡਾਕਟਰਾਂ ਦੀਆਂ ਬਦਲੀਆਂ ਦੂਰ ਦੁਰਾਡੇ ਥਾਵਾਂ ’ਤੇ ਕਰਨ ਦੇ ਨਿਰਦੇਸ਼ ਦੇ ਦਿੱਤੇ।

ਜੱਜ ਨੇ ਟਿੱਪਣੀ ਕੀਤੀ ਕਿ ਇਹ ਮੈਡੀਕਲ ਅਫ਼ਸਰ ਆਪਣੀ ਡਿਊਟੀ ਕਰਨ ਦੀ ਬਜਾਏ ਲੜ ਰਹੇ ਹਨ। ਇਸ ਨਾਲ ਇਲਾਕੇ ਦੀਆਂ ਸਿਹਤ ਸੇਵਾਵਾਂ ’ਤੇ ਬੁਰਾ ਅਸਰ ਪਵੇਗਾ। ਹਾਈ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਅੱਜ ਸਿਹਤ ਵਿਭਾਗ ਨੇ ਦੋਹਾਂ ਡਾਕਟਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਅਫ਼ਸਰ ਦੇ ਅਹੁਦੇ ’ਤੇ ਹੁੰਦਿਆਂ ਵੀ ਡਾ. ਲਖਵੀਰ ਸਿੰਘ ਵਿਵਾਦ ਵਿੱਚ ਘਿਰ ਗਏ ਸਨ। ਉਨ੍ਹਾਂ ਨੂੰ ਆਪਣਾ ਤਬਾਦਲਾ ਰੁਕਵਾਉਣ ਲਈ ਅਦਾਲਤ ਦਾ ਸਹਾਰਾ ਲੈਣਾ ਪਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All