ਸੇਵਾਵਾਂ ’ਚ ਦੇਰੀ ਲਈ ਟਰਾਂਸਪੋਰਟ ਵਿਭਾਗ ਨੂੰ 5000 ਦਾ ਜੁਰਮਾਨਾ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 18 ਅਪਰੈਲ ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਿਟੀ ਐਕਟ ਅਧੀਨ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਜੋ ਕਿ ਇਸ ਐਕਟ ਅਧੀਨ ਜ਼ਿਲ੍ਹੇ ਦੇ ਨੋਡਲ ਅਧਿਕਾਰੀ ਵੀ ਹਨ , ਨੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ...
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਅਪਰੈਲ
Advertisement
ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਿਟੀ ਐਕਟ ਅਧੀਨ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਜੋ ਕਿ ਇਸ ਐਕਟ ਅਧੀਨ ਜ਼ਿਲ੍ਹੇ ਦੇ ਨੋਡਲ ਅਧਿਕਾਰੀ ਵੀ ਹਨ , ਨੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਵਿਭਾਗ ਨੂੰ ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਹੈ। ਉਨ੍ਹਾਂ ਇਹ ਰਾਸ਼ੀ ਸੱਤ ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣ ਅਤੇ ਸਾਰੇ ਬਕਾਇਆ ਕੇਸ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਉਹਨਾਂ ਨੇ ਇਸ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਦੱਸਿਆ ਕਿ ਇਸ ਐਕਟ ਅਧੀਨ ਆਉਂਦੀਆਂ 931 ਸੇਵਾਵਾਂ ਨੂੰ ਸਮਾਂ ਸੀਮਾ ਅੰਦਰ ਦੇਣ ਦਾ ਪਾਬੰਦ ਹੈ । ਇਸ ਲਈ ਸਾਰੇ 39 ਵਿਭਾਗ ਆਪੋ ਆਪਣੀਆਂ ਸੇਵਾਵਾਂ ਨੂੰ ਸਮੇਂ ਸੀਮਾ ਅੰਦਰ ਦੇਣ।
Advertisement
×