ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨਮਿਤ ਸ਼ਰਧਾਂਜਲੀ ਸਮਾਗਮ ਅੱਜ
ਸਮੂਹ ਕਿਸਾਨ ਯੂਨੀਅਨਾਂ, ਸੰਤ ਮਹਾਂਪੁਰਸ਼ਾਂ ਅਤੇ ਮਲਿਕ ਪਰਿਵਾਰ ਵਲੋਂ ਕਿਸਾਨ ਆਗੂ ਗੁਰਦੀਪ ਸਿੰਘ ਚੱਕ ਝੱਡੂ ਅਤੇ ਹਰਸਲਿੰਦਰ ਸਿੰਘ ਦੀ ਅਗਵਾਈ ਹੇਠ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੀ ਯਾਦ ਵਿੱਚ ਅਤਿੰਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 14 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਪਿੰਡ ਸਮਸਤੀਪੁਰ...
Advertisement
ਸਮੂਹ ਕਿਸਾਨ ਯੂਨੀਅਨਾਂ, ਸੰਤ ਮਹਾਂਪੁਰਸ਼ਾਂ ਅਤੇ ਮਲਿਕ ਪਰਿਵਾਰ ਵਲੋਂ ਕਿਸਾਨ ਆਗੂ ਗੁਰਦੀਪ ਸਿੰਘ ਚੱਕ ਝੱਡੂ ਅਤੇ ਹਰਸਲਿੰਦਰ ਸਿੰਘ ਦੀ ਅਗਵਾਈ ਹੇਠ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੀ ਯਾਦ ਵਿੱਚ ਅਤਿੰਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 14 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਪਿੰਡ ਸਮਸਤੀਪੁਰ ਵਿੱਚ ਕਰਾਇਆ ਜਾਵੇਗਾ। ਕਿਸਾਨ ਆਗੂ ਗੁਰਦੀਪ ਸਿੰਘ ਚੱਕ ਝੱਡੂ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਬਦ ਕੀਰਤਨ ਹੋਵੇਗਾ ਤੇ ਸ਼ਰਧਾਂਜਲੀ ਸਮਾਗਮ ’ਚ ਕਿਸਾਨ ਤੇ ਰਾਜਨੀਤਕ ਆਗੂ ਤੇ ਹੋਰ ਸ਼ਖਸੀਅਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੱਤਿਆਪਾਲ ਮਲਕ ਨੇ ਕਿਸਾਨ ਸੰਘਰਸ਼ ਦੌਰਾਨ ਹਾਅ ਦਾ ਨਾਹਰਾ ਮਾਰਿਆ ਸੀ ਤੇ ਕਿਸਾਨਾਂ ਦੇ ਹੱਕ ’ਚ ਡਟ ਕੇ ਖੜ੍ਹੇ ਸਨ।
Advertisement
Advertisement
×