ਬਾਬਾ ਬੂਝਾ ਸਿੰਘ ਦੀ 55ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ
ਇੱਥੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ-ਡੈਮੋਕਰੇਸੀ ਵੱਲੋਂ ਪਿੰਡ ਚੱਕ ਮਾਈਦਾਸ ਵਿੱਚ ਬਾਬਾ ਬੂਝਾ ਸਿੰਘ ਦੀ 55ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦਗਾਰ ਉੱਤੇ ਝੰਡਾ ਲਹਿਰਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਅਵਤਾਰ ਸਿੰਘ...
Advertisement
ਇੱਥੇ ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ ਲੈਨਿਨਵਾਦੀ) ਨਿਊ-ਡੈਮੋਕਰੇਸੀ ਵੱਲੋਂ ਪਿੰਡ ਚੱਕ ਮਾਈਦਾਸ ਵਿੱਚ ਬਾਬਾ ਬੂਝਾ ਸਿੰਘ ਦੀ 55ਵੀਂ ਬਰਸੀ ਮੌਕੇ ਉਨ੍ਹਾਂ ਦੀ ਯਾਦਗਾਰ ਉੱਤੇ ਝੰਡਾ ਲਹਿਰਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਝੰਡਾ ਲਹਿਰਾਉਣ ਦੀ ਰਸਮ ਪਾਰਟੀ ਦੇ ਆਗੂ ਅਵਤਾਰ ਸਿੰਘ ਤਾਰੀ ਨੇ ਨਿਭਾਈ। ਉਨ੍ਹਾਂ ਕਿਹਾ ਕਿ ਬਾਬਾ ਬੂਝਾ ਸਿੰਘ ਨੇ ਆਪਣਾ ਸਾਰਾ ਜੀਵਨ ਲੋਕ ਹਿੱਤਾਂ ਲਈ ਕੁਰਬਾਨ ਕਰ ਦਿੱਤਾ ਅਤੇ ਗ਼ਦਰ ਪਾਰਟੀ, ਕਿਰਤੀ ਪਾਰਟੀ, ਲਾਲ ਪਾਰਟੀ, ਸੀਪੀਆਈ, ਸੀਪੀਆਈ (ਐੱਮ) ਅਤੇ ਨਕਸਲਬਾੜੀ ਲਹਿਰ ਵਿੱਚ ਮੋਹਰੀ ਭੂਮਿਕਾਵਾਂ ਨਿਭਾਈਆਂ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਜਿਸ ਤਰ੍ਹਾਂ ਦਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ, ਉਹ ਪੂਰਾ ਨਹੀਂ ਹੋਇਆ। ਦੇਸ਼ ਵਿੱਚ ਅਮੀਰੀ ਅਤੇ ਗ਼ਰੀਬੀ ਦਾ ਪਾੜਾ ਵਧਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿਹਾ ਕਿ ਮੋਦੀ ਸਰਕਾਰ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਬਾਬਾ ਬੂਝਾ ਸਿੰਘ ਦੇ ਵਾਰਿਸ ਇਨਕਲਾਬੀਆਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰ ਰਹੀ ਹੈ ਤੇ ਆਦਿਵਾਸੀਆਂ, ਦਲਿਤਾਂ ਤੇ ਘੱਟ ਗਿਣਤੀਆਂ ਨੂੰ ਉਚੇਚੇ ਤੌਰ ਉੱਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Advertisement
ਪਾਰਟੀ ਦੇ ਆਗੂ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੀ ਨਿਕੰਮੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪੀੜਤ ਧਿਰਾਂ ਨੂੰ ਹਾਕਮਾਂ ਦੇ ਹਮਲਿਆਂ ਦਾ ਜਵਾਬ ਇੱਕ ਮੰਚ ’ਤੇ ਇਕੱਠੇ ਹੋ ਕੇ ਦੇਣਾ ਪਵੇਗਾ।
Advertisement