ਗੁਰਦੇਵ ਸਿੰਘ ਗਹੂੰਣ/ਸੁਭਾਸ਼ ਜੋਸ਼ੀ
ਬਲਾਚੌਰ, 5 ਦਸੰਬਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਚ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਨਮਿਤ ਹੋਈ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਪੁੱਜੀਆਂ। ਮੁੱਖ ਮੰਤਰੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਰਾਜ ਰਾਣੀ ਜੀ ਦੀ ਮੌਤ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ। ਇਸ ਮੌਕੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਮੁਹੰਮਦ ਸਦੀਕ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਐੱਚ ਐਸ ਹੰਸਪਾਲ, ਅਵਿਨਾਸ਼ ਰਾਏ ਖੰਨਾ ਤੇ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਮਾਸਟਰ ਮੋਹਣ ਲਾਲ, ਵਿਧਾਇਕ ਬਲਬੀਰ ਸਿੰਘ ਸਿੱਧੂ, ਦਰਸ਼ਨ ਲਾਲ ਮੰਗੂਪੁਰ, ਅੰਗਦ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਢਿੱਲੋਂ, ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਅਮਰਜੀਤ ਸਿੰਘ ਸੰਦੋਆ, ਸੁਨੀਲ ਦੱਤੀ ਆਦਿ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਨੇ ਮੁੱਖ ਮੰਤਰੀ ਤੇ ਸਪੀਕਰ ਨੂੰ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ।