ਕਪੂਰਥਲਾ ਵਿੱਚ ਸ਼ਹੀਦ ਪੁਲੀਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ
ਕਪੂਰਥਲਾ ਪੁਲੀਸ ਨੇ ਅੱਜ ਪੁਲੀਸ ਸ਼ਹੀਦੀ ਦਿਵਸ ਮੌਕੇ ਸਥਾਨਕ ਪੁਲੀਸ ਲਾਈਨ ’ਚ ਹੋਏ ਸਮਾਗਮ ਦੌਰਾਨ ਲੱਦਾਖ ਅਪਰੇਸ਼ਨ ਸਮੇਤ ਵੱਖ-ਵੱਖ ਕਾਰਵਾਈਆਂ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਐੱਸ.ਐੱਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਪੁਲੀਸ, ਸਿਵਲ...
Advertisement
ਕਪੂਰਥਲਾ ਪੁਲੀਸ ਨੇ ਅੱਜ ਪੁਲੀਸ ਸ਼ਹੀਦੀ ਦਿਵਸ ਮੌਕੇ ਸਥਾਨਕ ਪੁਲੀਸ ਲਾਈਨ ’ਚ ਹੋਏ ਸਮਾਗਮ ਦੌਰਾਨ ਲੱਦਾਖ ਅਪਰੇਸ਼ਨ ਸਮੇਤ ਵੱਖ-ਵੱਖ ਕਾਰਵਾਈਆਂ ਦੌਰਾਨ ਸ਼ਹੀਦ ਹੋਏ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਐੱਸ.ਐੱਸ.ਪੀ. ਗੌਰਵ ਤੂਰਾ ਦੀ ਅਗਵਾਈ ਹੇਠ ਪੁਲੀਸ, ਸਿਵਲ ਤੇ ਜੁਡੀਸ਼ਲ ਅਧਿਕਾਰੀਆਂ ਨੇ ਸ਼ਹੀਦੀ ਸਥਾਨ ’ਤੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ ’ਚ ਚੀਨੀ ਟੁਕੜੀ ਨਾਲ ਹੋਏ ਮੁਕਾਬਲੇ ਦੌਰਾਨ 10 ਬਹਾਦਰ ਪੁਲੀਸ ਕਰਮਚਾਰੀ ਸ਼ਹੀਦ ਹੋਏ ਸਨ, ਜਿਨ੍ਹਾਂ ਦੀ ਯਾਦ ’ਚ ਹਰ ਸਾਲ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਕਰਨ ਵਾਲੇ ਸ਼ਹੀਦ ਸਾਡੇ ਲਈ ਮਾਣ ਦਾ ਸਰੋਤ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਵੱਲੋਂ 43 ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ ਤੇ ਆਈ.ਪੀ.ਐਸ. ਧਰੇਂਦਰ ਵਰਮਾ ਦੀ ਅਗਵਾਈ ਹੇਠ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਸਮਾਗਮ ਵਿੱਚ ਵਧੀਕ ਸੈਸ਼ਨ ਜੱਜ ਰਾਣਾ ਹਰਕੰਵਲ ਕੌਰ ਚਾਹਲ, ਏ.ਡੀ.ਸੀ ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ. ਗੁਰਮੀਤ ਕੌਰ ਚਾਹਲ, ਐਸ.ਪੀ. ਪ੍ਰਭਜੋਤ ਸਿੰਘ ਵਿਰਕ, ਐਸ.ਪੀ. ਫਗਵਾੜਾ ਮਾਧਵੀ ਸ਼ਰਮਾ ਤੇ ਸਰਬਜੀਤ ਸਿੰਘ ਲੁਬਾਣਾ ਜ਼ਿਲ੍ਹਾ ਪ੍ਰਧਾਨ ‘ਆਪ’ ਤੇ ਹੋਰ ਅਧਿਕਾਰੀ ਹਾਜ਼ਰ ਸਨ।
Advertisement
Advertisement