ਪਾਲ ਸਿੰਘ ਨੌਲੀ
ਜਲੰਧਰ, 23 ਜੂਨ
17 ਦਿਨਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਵਿਰੁੱਧ ਟਰੱਕ ਅਪਰੇਟਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਆਲ ਪੰਜਾਬ ਟੱਰਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਦੀ ਅਗਵਾਈ ਹੇਠ ਵੀ ਟਰੱਕ ਅਪਰੇਟਰਾਂ ਨੇ ਮੋਦੀ ਦਾ ਪੁਤਲਾ ਫੂਕ ਕੇ ਆਪਣੀ ਭੜਾਸ ਕੱਢੀ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕਰੋਨਾ ਨੇ ਪਹਿਲਾਂ ਹੀ ਸਾਰੇ ਕਾਰੋਬਾਰਾਂ ਦੇ ਲੱਕ ਤੋੜ ਕੇ ਰੱਖ ਦਿੱਤੇ ਹਨ। ਸਭ ਤੋਂ ਵੱਧ ਮਾਰ ਟਰਾਂਸਪੋਰਟ ਖੇਤਰ ਨੂੰ ਪਈ ਹੈ।ਤੇਲ ਦੀਆਂ ਲਗਤਾਰ ਵੱਧ ਰਹੀਆਂ ਕੀਮਤਾਂ ਨਾਲ ਹਰ ਵਰਗ ਦੀ ਜੇਬ `ਤੇ ਡਾਕਾ ਪਿਆ ਹੈ। ਕੌਮਾਂਤਰੀ ਪੱਧਰ `ਤੇ ਜਦੋਂ ਕੱਚਾ ਤੇਲ ਮੁਫ਼ਤ ਵਿੱਚ ਮਿਲ ਰਿਹਾ ਹੈ ਤਾਂ ਵੀ ਮੋਦੀ ਸਰਕਾਰ ਕਰੋਨਾ ਦੀ ਆੜ ਹੇਠ ਤੇਲ ਦੀਆਂ ਕੀਮਤਾਂ ਵਧਾ ਕੇ ਦੇਸ਼ ਦੇ ਲੋਕਾਂ ਉਪਰ ਆਰਥਿਕ ਬੋਝ ਪਾ ਕੇ ਤੇਲ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਹੇ ਹਨ। ਕਿਸਾਨ ਪਹਿਲਾਂ ਹੀ ਕਈ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ। ਕੇਂਦਰ ਦੀ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਉੱਪਰ ਐਕਸਾਈਜ਼ ਡਿਊਟੀ ਵਧਾ ਕੇ ਉਨ੍ਹਾਂ ਉੱਪਰ ਹੋਰ ਆਰਥਿਕ ਬੋਝ ਪਾ ਦਿੱਤਾ ਹੈ। ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੇ ਰਾਹ ਤੁਰ ਪਈ ਹੈ।