ਟਰੱਸਟ ਨੇ ਵਜ਼ੀਫ਼ੇ ਦੇ ਚੈੱਕ ਵੰਡੇ
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪ੍ਰਿੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਸੈਸ਼ਨ 2024-25 ਤਹਿਤ ਕਾਲਜ ’ਚ ਵੱਖ ਵੱਖ ਕੋਰਸ ਕਰ ਰਹੇ 20 ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ...
Advertisement
ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪ੍ਰਿੰਸੀਪਲ ਹਰਭਜਨ ਸਿੰਘ ਦੀ ਯਾਦ ਵਿੱਚ ਚਲਾਏ ਜਾ ਰਹੇ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਟਰੱਸਟ ਵੱਲੋਂ ਸੈਸ਼ਨ 2024-25 ਤਹਿਤ ਕਾਲਜ ’ਚ ਵੱਖ ਵੱਖ ਕੋਰਸ ਕਰ ਰਹੇ 20 ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਵੰਡੇ ਗਏ। ਟਰੱਸਟ ਦੇ ਸੰਚਾਲਕ ਵਿੰਗ ਕਮਾਂਡਰ ਹਰਦੇਵ ਸਿੰਘ ਢਿੱਲੋਂ ਨੇ ਲਾਭਪਾਤਰੀ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਪ੍ਰਿੰਸੀਪਲ ਹਰਭਜਨ ਸਿੰਘ ਦੀ ਸ਼ਖ਼ਸੀਅਤ ਤੋਂ ਵੱਧ ਤੋਂ ਵੱਧ ਸਿੱਖਣ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਵਜ਼ੀਫ਼ਾ ਰਾਸ਼ੀ ਜੇਤੂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
Advertisement
Advertisement