ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤੁੰਗ ਢਾਬ ਨਾਲਾ ਵਾਤਾਵਰਨ ਅਤੇ ਸਿਹਤ ਲਈ ਖ਼ਤਰਾ: ਔਜਲਾ

ਸੰਸਦ ਮੈਂਬਰ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ
ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਦੇ ਹੋਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ।
Advertisement

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨਾਲ ਮੁਲਾਕਾਤ ਕਰ ਕੇ ਤੁੰਗ ਢਾਬ ਡਰੇਨ ਕਾਰਨ ਵਾਤਾਵਰਨ ਅਤੇ ਸਿਹਤ ਲਈ ਪੈਦਾ ਹੋਣ ਵਾਲੇ ਖ਼ਤਰਿਆਂ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕੇਂਦਰੀ ਮੰਤਰੀ ਤੋਂ ਇਸ ਸਮੱਸਿਆ ਦੇ ਜਲਦੀ ਅਤੇ ਸਥਾਈ ਹੱਲ ਦੀ ਮੰਗ ਕੀਤੀ।

ਸੰਸਦ ਮੈਂਬਰ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਮੁੱਦੇ ਨੂੰ ਵਾਰ-ਵਾਰ ਉਠਾਉਣ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਨੇ ਇਹ ਮੁੱਦਾ ਕਈ ਵਾਰ ਸੂਬਾ ਪੱਧਰੀ ਮੀਟਿੰਗਾਂ ਅਤੇ ਸੰਸਦ ਵਿੱਚ ਉਠਾਇਆ। ਉਨ੍ਹਾਂ ਦੱਸਿਆ ਕਿ ਬਿਨਾਂ ਸੋਧਿਆ ਉਦਯੋਗਿਕ, ਹਸਪਤਾਲ ਅਤੇ ਘਰੇਲੂ ਸੀਵਰੇਜ ਦਾ ਪਾਣੀ ਸਿੱਧਾ ਡਰੇਨ ਵਿੱਚ ਆ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਸਮਰੱਥਾ ਤੋਂ ਵੱਧ ਕੰਮ ਕਰ ਰਹੇ ਹਨ। ਡਰੇਨ ਉਦਯੋਗਿਕ ਰਸਾਇਣਕ ਰਹਿੰਦ-ਖੂੰਹਦ ਲਈ ਡੰਪਿੰਗ ਗਰਾਊਂਡ ਬਣ ਚੁੱਕੀ ਹੈ। ਇਸ ਤੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਲੋਕਾਂ ਦੀ ਸਿਹਤ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ। ਜ਼ਮੀਨ ਹੇਠਲਾ ਪਾਣੀ ਦੂਸ਼ਿਤ ਹੋ ਰਿਹਾ ਹੈ। ਆਲੇ-ਦੁਆਲੇ ਦੀਆਂ ਕਲੋਨੀਆਂ ਵਿੱਚ ਘਰੇਲੂ ਉਪਕਰਨ ਖ਼ਰਾਬ ਹੋ ਰਹੇ ਹਨ।

ਸ੍ਰੀ ਔਜਲਾ ਨੇ ਚਿਤਾਵਨੀ ਦਿੱਤੀ ਕਿ ਜੇ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਭਗਤਾਂ ਵਾਲਾ ਅਤੇ ਮਾਨਾਂਵਾਲਾ ਨਾਲਿਆਂ ਦੀ ਹਾਲਤ ਵੀ ਖ਼ਰਬ ਹੋ ਸਕਦੀ ਹੈ। ਉਨ੍ਹਾਂ ਨੇ ਵਾਤਾਵਰਨ ਮੰਤਰਾਲੇ ਕੋਲ ਦੋ ਮੰਗਾਂ ਰੱਖੀਆਂ ਹਨ। ਪਹਿਲਾ ਬਿਨਾਂ ਸੋਧੇ ਹੋਏ ਕੂੜੇ ਦੇ ਡੰਪ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਦੂਜਾ ਜ਼ਹਿਰੀਲੀਆਂ ਗੈਸਾਂ ਨੂੰ ਰੋਕਣ ਲਈ ਨਾਲੇ ਨੂੰ ਢਕਿਆ ਜਾਣਾ ਚਾਹੀਦਾ ਹੈ।

Advertisement
Show comments