ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਅਗਸਤ
ਇਤਿਹਾਸਕ ਸਥਾਨ ਗੁਰਦੁਆਰਾ ਪਾਤਸ਼ਾਹੀ ਛੇਵੀਂ ਟਾਹਲੀ ਸਾਹਿਬ ਪਿੰਡ ਬਲੇਰਖਾਨਪੁਰ ਦੇ ਮੁੱਖ ਸੇਵਾਦਾਰ ਸੰਤ ਦਇਆ ਸਿੰਘ ਦੀ ਅੰਤਿਮ ਅਰਦਾਸ ਮੌਕੇ ਕੋਵਿਡ-19 ਨੂੰ ਧਿਆਨ ਵਿੱਚ ਰੱਖਦਿਆਂ ਸੀਮਤ ਇੱਕਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਗੁਰਭਾਈ ਸੰਤ ਲੀਡਰ ਸਿੰਘ ਦੀ ਦਸਤਾਰਬੰਦੀ ਕਰ ਕੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਦੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰਵਾਨਗੀ ਸੰਗਤਾਂ ਨੇ ਜੈਕਾਰੇ ਛੱਡ ਕੇ ਦਿੱਤੀ।