ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੁਜ਼ਗਾਰ ਬਿਊਰੋ ਵੱਲੋਂ ਟਰਨਿੰਗ ਸੈਮੀਨਾਰ

ਕਪੂਰਥਲ਼ਾ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਕਪੂਰਥਲਾ ਵਿੱਚ ਸਥਾਪਿਤ ਓਟ ਸੈਂਟਰ ਵਿੱਚ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਇੱਕ ਵਿਸੇਸ਼ ਸਕਿੱਲ ਟਰੇਨਿੰਗ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜ਼ਿਲ੍ਹਾ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਾਜਨ ਸ਼ਰਮਾ ਨੇ ਦੱਸਿਆ...
ਕਪੂਰਥਲਾ ਸਿਵਲ ਹਸਪਤਾਲ ਦੇ ਓਟ ਸੈਂਟਰ ਵਿੱਚ ਲਗਾਇਆ ਜਾਗਰੂਕਤਾ ਕੈਂਪ। -ਫੋਟੋ: ਚਾਨਾ
Advertisement

ਕਪੂਰਥਲ਼ਾ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਕਪੂਰਥਲਾ ਵਿੱਚ ਸਥਾਪਿਤ ਓਟ ਸੈਂਟਰ ਵਿੱਚ ਨਸ਼ਾ ਛੱਡ ਚੁੱਕੇ ਨੌਜਵਾਨਾਂ ਲਈ ਇੱਕ ਵਿਸੇਸ਼ ਸਕਿੱਲ ਟਰੇਨਿੰਗ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜ਼ਿਲ੍ਹਾ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਾਜਨ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਜ਼ਿਲ੍ਹੇ ਦੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਮੁਹੱਈਆ ਕਰਵਾ ਕੇ ਸਵੈ-ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕਿੱਲ ਟ੍ਰੇਨਿੰਗ ਸਬੰਧੀ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜ਼ੇ ਤੱਕ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ ਨਵਾਂ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿੱਚ ਪਹੁੰਚ ਕੇ ਜਾਂ ਦਫਤਰ ਦੇ ਹੈਲਪਲਾਈਨ ਨੰਬਰ 988219247 ’ਤੇ ਸੰਪਰਕ ਕੀਤਾ ਜਾ ਸਕਦਾ ਹੈ। -ਪੱਤਰ ਪ੍ਰੇਰਕ

ਕਪੂਰਥਲਾ ਸਿਵਲ ਹਸਪਤਾਲ ਦੇ ਓਟ ਸੈਂਟਰ ਵਿੱਚ ਲਗਾਇਆ ਜਾਗਰੂਕਤਾ ਕੈਂਪ। -ਫੋਟੋ: ਚਾਨਾ

Advertisement

Advertisement