ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੌਵੀ ਘੰਟੇ ਠੀਕਰੀ ਪਹਿਰੇ ਦੇ ਹੁਕਮ

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿੱਚ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ (ਪੁਰਸ਼ਾਂ) ਲਈ ਨਹਿਰਾਂ ਦੇ ਕੰਢੇ, ਚੋਆਂ ਦੇ ਬੰਨ੍ਹ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖ਼ਤਰਨਾਕ ਪੁਆਇੰਟਾਂ ’ਤੇ ਹੜ੍ਹਾਂ ਨਾਲ ਬੰਨ੍ਹ ਨੂੰ...
Advertisement

ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਪਿੰਡਾਂ ਅਤੇ ਛੋਟੇ ਸ਼ਹਿਰਾਂ ਵਿੱਚ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ (ਪੁਰਸ਼ਾਂ) ਲਈ ਨਹਿਰਾਂ ਦੇ ਕੰਢੇ, ਚੋਆਂ ਦੇ ਬੰਨ੍ਹ, ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦੇ ਖ਼ਤਰਨਾਕ ਪੁਆਇੰਟਾਂ ’ਤੇ ਹੜ੍ਹਾਂ ਨਾਲ ਬੰਨ੍ਹ ਨੂੰ ਟੁੱਟਣ ਤੋਂ ਬਚਾਉਣ ਲਈ 24 ਘੰਟੇ ਠੀਕਰੀ ਪਹਿਰਾ ਤੇ ਰਾਖੀ ਕਰਨ ਦੀ ਡਿਊਟੀ ਨਿਭਾਉਣ ਦਾ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਇਹ ਹੁਕਮ ਵੀ ਦਿੱਤਾ ਕਿ ਹਰ ਪਿੰਡ ਦੀ ਪੰਚਾਇਤ ਆਪਣੇ ਕਾਰਜ ਖੇਤਰ ਵਿੱਚ ਇਹ ਡਿਊਟੀ ਅਦਾ ਕਰਵਾਏਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਜਨਤਾ ਦੇ ਜਾਨ-ਮਾਲ, ਪਸ਼ੂ ਧਨ ਅਤੇ ਜਾਇਦਾਦ ਨੂੰ ਹੜ੍ਹਾਂ ਤੋਂ ਬਚਾਉਣਾ ਜ਼ਰੂਰੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਦਰਿਆ, ਚੋਆਂ ਅਤੇ ਨਹਿਰਾਂ ਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਬਰਸਾਤ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ ਕਿਉਂਕਿ ਬਰਸਾਤ ਦੌਰਾਨ ਬੰਨ੍ਹ ਟੁੱਟਣ ਦਾ ਖ਼ਤਰਾ ਵਧ ਜਾਂਦਾ ਹੈ।

Advertisement
Advertisement
Show comments