ਗੋਲੀਬਾਰੀ ਮਾਮਲੇ ਵਿੱਚ ਦੋ ਮੁਲਜ਼ਮ ਕਾਬੂ
ਕਮਿਸ਼ਨਰੇਟ ਪੁਲੀਸ ਜਲੰਧਰ ਨੇ ਜਿਮ ਆਫ ਦਿ ਗਰਿੱਡ ਨੇੜੇ ਮਾਡਲ ਟਾਊਨ ਵਿੱਚ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਦੋ ਫਰਾਰ ਮੁਲਜ਼ਮਾਂ ਨੂੰ 2 ਪਿਸਤੌਲ ਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਸੀ ਆਈ...
Advertisement
ਕਮਿਸ਼ਨਰੇਟ ਪੁਲੀਸ ਜਲੰਧਰ ਨੇ ਜਿਮ ਆਫ ਦਿ ਗਰਿੱਡ ਨੇੜੇ ਮਾਡਲ ਟਾਊਨ ਵਿੱਚ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਦੋ ਫਰਾਰ ਮੁਲਜ਼ਮਾਂ ਨੂੰ 2 ਪਿਸਤੌਲ ਤੇ ਕਾਰਤੂਸਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਸੀ ਆਈ ਏ ਸਟਾਫ ਦੇ ਇੰਚਾਰਜ ਇੰਸਪੈਕਟਰ ਸੁਰਿੰਦਰ ਕੁਮਾਰ, ਅਤੇ ਐੱਸ ਐੱਚ ਓ ਬਲਵਿੰਦਰ ਕੁਮਾਰ ਦੀਆਂ ਪੁਲੀਸ ਟੀਮਾਂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਥਾਣਾ ਡਿਵੀਜ਼ਨ ਨੰਬਰ-6 ਜਲੰਧਰ ਵਿੱਚ ਜੁਲਾਈ ਮਹੀਨੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਰੱਜਤ ਵਾਸੀ ਪਿੰਡ ਫੋਲੜੀਵਾਲ ਅਤੇ ਹਰਦੀਪ ਸਿੰਘ ਵਾਸੀ ਪਿੰਡ ਫੋਲੜੀਵਾਲ ਥਾਣਾ ਸਦਰ ਜਲੰਧਰ ਵਜੋਂ ਹੋਈ ਹੈ। ਪੁਲੀਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
