ਗੋਲੀਬਾਰੀ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ : The Tribune India

ਗੋਲੀਬਾਰੀ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ

ਗੋਲੀਬਾਰੀ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ

ਗ੍ਰਿਫਤਾਰ ਕੀਤੇ ਵਿਅਕਤੀ ਪੁਲੀਸ ਹਿਰਾਸਤ ਵਿੱਚ।

ਫਗਵਾੜਾ (ਜਸਬੀਰ ਸਿੰਘ ਚਾਨਾ): ਇਥੋਂ ਦੇ ਪਿੰਡ ਪਾਂਸ਼ਟਾ ਵਿੱਚ ਹੋਈ ਗੋਲੀਬਾਰੀ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਦੇਸੀ ਕੱਟਾ, ਤਿੰਨ ਰੌਂਦ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਐੱਸਐੱਚਓ ਰਾਵਲਪਿੰਡੀ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਪਾਂਸ਼ਟਾ ਵਿੱਚ ਸਤਪਾਲ ਪੁੱਤਰ ਬਰਿੱਜ ਲਾਲ ਵਾਸੀ ਮੁਹੱਲਾ ਮਾਡਲ ਟਾਊਨ ਪਾਂਸ਼ਟਾ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲੀਸ ਨੇ ਕਾਰਵਾਈ ਕਰਦਿਆਂ ਜ਼ਖਮੀ ਵਿਅਕਤੀ ਦੇ ਬਿਆਨ ਲੈਣ ਉਪਰੰਤ ਕੇਸ ਦਰਜ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗੋਪਾਲ ਤੇ ਸਾਹਿਲ ਵਾਸੀਆਨ ਪਾਂਸ਼ਟਾ (ਥਾਣਾ ਰਾਵਲਪਿੰਡੀ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All