DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਾਜਾਇਜ਼ ਸ਼ਰਾਬ ਦੇ ਮਾਮਲੇ ’ਚ ਦੋ ਕਾਬੂ

ਥਾਣਾ ਕੱਚਾਪੱਕਾ ਅਤੇ ਥਾਣਾ ਵਲਟੋਹਾ ਦੀ ਪੁਲੀਸ ਨੇ ਬੀਤੀ ਸ਼ਾਮ ਆਪੋ-ਆਪਣੇ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਨੇ ਅੱਜ ਇਥੇ ਦੱਸਿਆ ਕਿ ਥਾਣਾ ਕੱਚਾਪੱਕਾ ਦੇ ਏ ਐਸ ਆਈ ਸੁਖਵਿੰਦਰ ਸਿੰਘ ਨੇ...

  • fb
  • twitter
  • whatsapp
  • whatsapp
Advertisement

ਥਾਣਾ ਕੱਚਾਪੱਕਾ ਅਤੇ ਥਾਣਾ ਵਲਟੋਹਾ ਦੀ ਪੁਲੀਸ ਨੇ ਬੀਤੀ ਸ਼ਾਮ ਆਪੋ-ਆਪਣੇ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ| ਪੁਲੀਸ ਨੇ ਅੱਜ ਇਥੇ ਦੱਸਿਆ ਕਿ ਥਾਣਾ ਕੱਚਾਪੱਕਾ ਦੇ ਏ ਐਸ ਆਈ ਸੁਖਵਿੰਦਰ ਸਿੰਘ ਨੇ ਖੇਤਰ ਦਿਆਲਪੁਰ ਦੇ ਵਾਸੀ ਬਲਜੀਤ ਸਿੰਘ ਦੇ ਘਰੋਂ 5250 ਐੱਮ ਐੱਲ ਅਤੇ ਥਾਣਾ ਵਲਟੋਹਾ ਦੇ ਏ ਐੱਸ ਆਈ ਬਖਸ਼ੀਸ਼ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਪਿੰਡ ਲਾਖਣਾ ਦੇ ਵਾਸੀ ਸੁੱਖਾ ਸਿੰਘ ਦੇ ਘਰੋਂ 6750 ਐੱਮ ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ| ਪੁਲੀਸ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ| ਮੁਲਜ਼ਮਾਂ ਖਿਲਾਫ਼ ਆਬਕਾਰੀ ਐਕਟ ਦੀ ਦਫ਼ਾ 61, 1, 14 ਅਧੀਨ ਕੇਸ ਦਰਜ ਕੀਤੇ ਗਏ ਹਨ|

Advertisement
Advertisement
×